Skip to content
Independent perspectives. Global stories.
BREAKING

ਸ੍ਰੀ ਅਨੰਦਪੁਰ ਸਾਹਿਬ ’ਚ ਹੋਲੇ ਮੁਹੱਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ

Share this story

ਸ੍ਰੀ ਅਨੰਦਪੁਰ ਸਾਹਿਬ, 7 ਫਰਵਰੀ (ਦਵਿੰਦਰਪਾਲ ਸਿੰਘ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੌਮੀ ਤਿਉਹਾਰ ਹੋਲੇ ਮੁਹੱਲੇ ਦੇ ਮੌਕੇ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਕੌਮੀ ਤਿਉਹਾਰ ਹੋਲੇ ਮਹੱਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਦੇਸ਼ ਵਿਦੇਸ਼ ਦੇ ਲੱਖਾਂ ਦੀ ਤਾਦਾਦ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੇ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਉਥੇ ਹੀ ਅਨੰਦਪੁਰ ਸਾਹਿਬ ਦੇ ਤਮਾਮ ਗੁਰਦੁਆਰਿਆਂ ’ਤੇ ਰੰਗ ਰੋਗਨ ਦਾ ਕੰਮ ਵੀ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ ਜਦ ਕਿ ਇਸ ਮੇਲੇ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਪ੍ਰਬੰਧਾਂ ਲਈ ਇੱਕ ਮੀਟਿੰਗ ਕਰ ਲਈ ਗਈ ਹੈ ਅਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜ਼ਿਲ੍ਹਾ ਰੋਪੜ ਦੇ ਡੀ.ਸੀ. ਨੂੰ ਕਸ਼ਯਪ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਮੇਲੇ ਤਖਤ ਸ੍ਰੀ ਕੇਸਗੜ੍ਹ ਦੇ ਮੇਨੈਜਰ ਸੁਖਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪਹਿਲੀ ਮਾਰਚ ਤੋਂ 6 ਮਾਰਚ ਤੱਕ ਮਨਾਏ ਜਾਣ ਵਾਲੇ ਕੌਮੀ ਤਿਉਹਾਰ

ਹੋਲੇ ਮਹੱਲੇ ਲਈ ਸਾਰੇ ਪ੍ਰਬੰਧ ਮੁੰਕਮਲ ਕੀਤੇ ਜਾ ਰਹੇ ਹਨ। ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਜਦ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਗੁਰਦੁਆਰਿਆਂ ਨੂੰ ਰੰਗ ਰੋਗਨ ਕਰਵਾਇਆ ਜਾ ਰਿਹਾ ਹੈ ਤੇ ਛੇਤੀ ਹੀ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

WRITTEN BY