Skip to content
Independent perspectives. Global stories.
BREAKING

ਕੇਂਦਰੀ ਭਲਾਈ ਸਕੀਮਾਂ ਅਤੇ ਵਿਕਾਸ ਦੇ ਕੰਮ ਹੇਠਲੇ ਪੱਧਰ ਤੱਕ ਲਾਗੂ ਕਰਨ ਅਧਿਕਾਰੀ : ਭਗਵੰਤ ਮਾਨ ਐੱਮ. ਪੀ.

Share this story

Page-1_25 ਸੰਗਰੂਰ, 8 ਫਰਵਰੀ (ਹਰਜੀਤ ਸਿੰਘ ਹਸਨਪੁਰੀ)- ਸ੍ਰੀ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਅਤੇ ਚੇਅਰਮੈਨ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨਿਟਰਿੰਗ ਕਮੇਟੀ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਮਿਹਨਤ ਨਾਲ ਹੇਠਲੇ ਪੱਧਰ ਤੱਕ ਲਾਗੂ ਕਰਨ ਅਤੇ ਚੱਲ ਰਹੇ ਵਿਕਾਸ ਕੰਮ ਵੀ ਸਮੇਂ ਸਿਰ ਮੁਕੰਮਲ ਕਰਨ ਤਾਂ ਜੋ ਸਾਰੇ ਲਾਭਪਾਤਰੀਆਂ ਨੂੰ ਇਹਨਾਂ ਸਕੀਮਾਂ ਅਤੇ ਪ੍ਰੋਜੈਕਟਾਂ ਦਾ ਲਾਭ ਮਿਲ ਸਕੇ। ਸ਼੍ਰੀ ਭਗਵੰਤ ਮਾਨ ਨੇ ਪ੍ਰਬੰਧਕੀ ਕੰਪਲੈਕਸ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨਿੰਟਰਿੰਗ ਕਮੇਟੀ ਦੀ ਮੀਟਿੰਗ ਵਿੱਚ ਸਮੂਹ ਅਫਸਰਾਂ ਨੂੰ ਸੰਬੋਧਨ ਕਰ ਰਹੇ ਸਨ।  ਸ਼੍ਰੀ ਮਾਨ ਨੇ ਕਿਹਾ ਕਿ  ਉਹਨਾਂ  ਦੇ ਵਿਭਾਗਾਂ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਅਤੇ

ਲੋਕ ਭਲਾਈ ਸਕੀਮਾਂ ਦੀ ਵਿਸ਼ਥਾਰਪੂਰਵਕ ਜਾਣਕਾਰੀ ਇੱਕ ਹਫ਼ਤੇ ਦੇ ਅੰਦਰ ਅੰਦਰ ਉਹਨਾਂ ਨੂੰ ਦੇਣ। ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਐਮ ਪੀ ਲੈਂਡ  ਫੰਡ ਵਿੱਚੋਂ ਵੱਖ ਵੱਖ  ਵਿਕਾਸ ਕਾਰਜਾਂ ਲਈ ਢਾਈ ਕਰੋੜ ਰੁਪਏ ਜਾਰੀ ਕੀਤੇ ਜਾ  ਚੁੱਕੇ  ਹਨ। ਉਹਨਾਂ ਸੰਬੰਧਤ ਅਧਿਕਾਰੀਆਂ ਨੇ ਕਿਹਾ ਕਿ  ਉਹਨਾਂ ਵਲੋਂ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗਈਆਂ ਸਿਫਾਰਸ਼ਾਂ ਦੀ ਗ੍ਰਾਂਟ ਸਮੇਂ ਸਿਰ ਸਬੰਧਤ ਲਾਭਪਾਤਰੀਆਂ ਨੂੰ ਤੁੰਰਤ ਜਾਰੀ ਕਰ ਦਿੱਤੀ ਜਾਇਆ ਕਰੇ। ਮੀਟਿੰਗ ਵਿੱਚ  ਅਰਸ਼ਦੀਪ ਸਿੰਘ ਥਿੰਦ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਸਾਲ 2014-15 ਦੌਰਾਨ 31 ਜਨਵਰੀ ਤੱਕ 1546  ਲੱਖ ਰੁਪਏ ਵੱਖ ਵੱਖ ਵਿਕਾਸ ਕੰਮਾਂ ਤੇ ਖਰਚ ਕੀਤੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਇੰਦਰਾ ਅਵਾਸ ਯੋਜਨਾ ਅਧੀਨ ਸਾਲ 2014-15 ਦੌਰਾਨ ਪ੍ਰਾਪਤ 71  ਲੱਖ ਰੁਪਏ ਬਲਾਕਾਂ  ਨੂੰ ਜਾਰੀ  ਕੀਤੇ ਜਾ ਚੁੱਕੇ ਹਨ ਅਤੇ ਇਹ  ਫੰਡ 80 ਨਵੇਂ ਘਰ ਬਣਾਉਣ ਲਈ ਅਤੇ 94 ਘਰਾਂ ਦੀ ਮੁਰੰਮਤ  ਲਈ ਜਾਰੀ ਕੀਤੇ ਗਏ ਹਨ।
ਮੀਟਿੰਗ ਵਿੱਚ ਸ਼੍ਰੀ ਵਿਨੋਦ ਕੁਮਾਰ ਗਾਗਟ ਵਧੀਕ ਡਿਪਟੀ ਕਮਿਸ਼ਨਰ  ਵਿਕਾਸ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪਿੰਡਾਂ ਵਿੰਚ ਰਹਿੰਦੇ ਅਤਿ ਗਰੀਬ ਅਤੇ ਗਰੀਬ ਪਰਿਵਾਰਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ  ਨੈਸ਼ਨਲ ਰੂਰਲ ਲਾਈਵਲੀਹੁੱਡ ਮਿਸ਼ਨ ਅਧੀਨ ਜ਼ਿਲ੍ਹਾ ਸੰਗਰੂਰ ਵਿੱਜ ਪਾਇਲਟ ਬੇਸ ਤੇ ਲਾਗੂ  ਕਰਨ ਲਈ ਜ਼ਿਲ੍ਹਾ ਸੰਗਰੂਰ ਦੇ ਬਲਾਕ ਸੰਗਰੂਰ, ਸੁਨਾਮ ਅਤੇ ਲਹਿਰਗਾਗਾ ਨੂੰ ਇੰਨਟੈਸਿਵ ਬਲਾਕਾਂ ਵੱਜੋਂ ਚੁਣਿਆ ਗਿਆ ਹੈ ਅਤੇ ਇਹਨਾਂ ਬਲਾਕਾਂ ਵਿੱਚੋਂ ਬਲਾਕ ਸੁਨਾਮ ਨੂੰ ਰਿਸੋਰਸ ਬਲਾਕ ਵਜੋਂ ਚੁਣਿਆ ਗਿਆ ਹੈ।
ਸੁਨਾਮ ਬਲਾਕ ਵਿੱਚ ਹੁਣ ਤੱਕ 132 ਸੈਲਫ ਹੈਲਪ ਗਰੁੱਪ ਬਣਾਏ ਜਾ ਚੁੱਕੇ ਹਨ।  ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਪੇਂਡੂ ਸਵੈ ਰੁਜ਼ਗਾਰ ਸੰਸਥਾ ਵੱਲੋਂ ਪੰਚਾਇਤ ਭਵਨ ਵਿਖੇ ਚਲਾਏ ਜਾ ਰਹੇ ਕਿੱਤਾ ਮੁੱਖੀ ਟਰੇਨਿੰਗ ਸੈਂਟਰ ਵਿਖੇ 326 ਸਿਖਿਆਰਥੀਆਂ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ।
ਮੀਟਿੰਗ ਵਿੱਚ ਕਾਰਜਕਾਰੀ ਇੰਜੀਨੀਅਰ ਜਨ ਸਿਹਤ ਅਤੇ ਸੈਨੀਟੇਸ਼ਨ ਮੰਡਲ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਐਨ    ਡਬਲਯੂ ਪੀ  ਅਧੀਨ 50 ਲੱਖ ਰੁਪਏ ਪ੍ਰਾਪਤ ਹੋਏ ਹਨ ਜੋ ਖਰਚ ਕਰ ਦਿੱਤੇ ਹਨ।
ਚੇਅਰਮੈਨ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦਾ ਜਾਇਜ਼ਾ ਵੀ ਲਿਆ।
ਸ੍ਰੀ ਅਰਸ਼ਦੀਪ ਸਿੰਘ ਥਿੰਦ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਂਸਦ ਗ੍ਰਾਮ ਯੋਜਨਾ ਅਧੀਨ ਪਿੰਡ ਬੇਨੜਾ ਬਲਾਕ ਧੂਰੀ ਅਤੇ ਪਿੰਡ ਗੁਲਾਹੜੀ ਬਲਾਕ ਅੰਨਦਾਨ ਚੁਣੇ ਗਏ ਹਨ। ਇਹਨਾਂ ਪਿੰਡਾਂ ਲਈ ਸੰਬੰਧਤ ਉਪ ਮੰਡਲ ਮੈਜਿਸਟਰੇਟ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ  ਦੋਹਾਂ ਪਿੰਡਾ ਦਾ ਸਰਵੇ ਕਰਵਾਇਆ ਗਿਆ ਹੈ ਅਤੇ ਦੋਵੇਂ ਪਿੰਡਾਂ ਦਾ ਡਿਵੈਲਪਮੈਂਟ ਪਲਾਨ ਤਿਆਰ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਨੂੰ ਜ਼ਿਲ੍ਹੇ ਵਿੱਚ ਇੰਨ ਬਿੰਨ ਲਾਗੂ ਕੀਤਾ ਜਾਵੇਗਾ।ਇਸ ਮੀਟਿੰਗ ਵਿੱਚ ਸ਼੍ਰੀ ਜਸਵੀਰ ਜੱਸੀ ਸੇਖੋਂ ,ਡਾ  ਅਮਨਦੀਪ ਕੌਰ, ਪਿਰਮਲ ਸਿੰਘ, ਗਗਨਦੀਪ ਸੋਹੀ, ਸੁਖਜਿੰਦਰ ਸਿੰਘ ਮਨੇਸ਼ ਤੋਂ ਇਲਾਵਾ ਜਸਵੀਰ ਸਿੰਘ ਦਿਓਲ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਸ੍ਰੀ ਕਾਲਾ ਰਾਮ ਬਾਂਸਲ ਐਸ ਡੀ  ਲਹਿਰਾ ,ਸ਼ੀ ਜੋਗਿੰਦਰ ਕੁਮਾਰ ਡੀ     ,ਸ਼੍ਰੀ ਪ੍ਰੀਤਮਹਿੰਦਰ  ਸਿੰਘ ਸਹੋਤਾ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।

WRITTEN BY