ਸੰਗਰੂਰ, 8 ਫਰਵਰੀ (ਹਰਜੀਤ ਸਿੰਘ ਹਸਨਪੁਰੀ)- 14 ਫਰਵਰੀ 2015 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਬੈਂਕ ਮਾਮਲੇ, ਚੈੱਕ ਬਾਊਸਿੰਗ, ਪੈਸ ਲੈਣ ਵਾਲੇ ਮੁਕਦੱਮੇ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਜਾਣਕਾਰੀ ਸ. ਬਲਬੀਰ ਸਿੰਘ ਜ਼ਿਲ੍ਹਾ ਅਤੇ ਸ਼ੇੈਸ਼ਨ ਜੱਜ ਕਮ ਚੇਅਰਮੇੈਨ, ਜ਼ਿਲ੍ਹਾ ਕਾਨੁੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਨੇ ਦਿੰਦਿਆਂ ਦੱਸਿਆ ਕਿ ਇਹ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਸੰਗਰੂਰ ਤੋਂ ਇਲਾਵਾ ਇਸਦੀਆਂ ਸਬ ਡਵੀਜ਼ਨਾਂ ਧੂਰੀ, ਸੁਨਾਮ ,ਮੂਣਕ ਅਤੇ ਮਾਲੇਰਕੋਟਲਾ ਵਿਖੇ ਵੀ ਲਗਾਈਆਂ ਜਾਣਗੀਆਂ। ਸ. ਬਲਬੀਰ ਸਿੰਘ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀ ਲੱਗਦੀ ਅਤੇ ਜੇਕਰ ਲੋਕ ਅਦਾਲਤ ਰਾਹੀਂ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਯਕੀਨੀ ਬਣਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਹਨਾਂ ਖ਼ਿਲਾਫ
ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਗਰੀ ਵਾਲੀ ਮਾਨਤਾ ਪ੍ਰਾਪਤ ਹੈ। ਸ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉਕਤ ਕਿਸਮਾਂ ਦੇ ਕੇਸ ਦਾ ਨਿਪਟਾਰਾ ਇਹਨਾਂ ਲੋਕ ਅਦਾਲਤਾਂ ਵਿੱਚ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੋਨ ਨੰ 01672-230725 ਤੇ ਮੋਬਾਇਲ ਨੰ 85588-09613 ਅਤੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਬ ਡਵੀਜ਼ਨ ਪੱਧਰ ਤੇ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਸਿਵਲ ਕੋਰਟ ਧੂਰੀ ,ਸੁਨਾਮ ਮੂਣਕ ਅਤੇ ਮਾਲੇਰਕੋਟਲਾ ਦੇ ਦਫ਼ਤਰਾਂ ਤੋਂ ਵੀ ਜਾਣਕਾਰੀ ਜਾ ਸਕਦੀ ਹੈ।



