ਅੰਮ੍ਰਿਤਸਰ, 8 ਫਰਵਰੀ (ਪੀ. ਟੀ.)-ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ‘ਤੇ ਪਈਆਂ ਵੋਟਾਂ ਮਗਰੋਂ ਟੀ. ਵੀ. ਚੈਨਲਾਂ ਵਲੋਂ ਕਰਵਾਏ ਗਏ ਓਪੀਨੀਅਨ ਪੋਲ ਮੁਤਾਬਕ ‘ਆਪ‘ ਪਾਰਟੀ ਅੱਗੇ ਜਾ ਰਹੀ ਹੈ ਪਰ ਇਸ ਐਗਜ਼ਿਟ ਪੋਲ ‘ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਨਹੀਂ ਹੈ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨਾਂ ਕਿਹਾ ਕਿ ਐਗਜ਼ਿਟ ਪੋਲ ਦੇ ਨਤੀਜੇ ਬਦਲ ਜਾਣਗੇ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਬਿਆਨ ਤੋਂ ਪਹਿਲਾਂ ਭਾਜਪਾ ਦੀ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ ਕਿਰਨ ਬੇਦੀ ਨੇ ਵੀ ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਨਕਾਰ ਦਿੱਤਾ ਹੈ। ਦਿੱਲੀ ਵਿੱਚ ਵੋਟਾਂ ਦੀ ਗਿਣਤੀ 10 ਫਰਵਰੀ ਨੂੰ ਹੋ ਰਹੀ ਹੈ। ਇਨ੍ਹਾਂ ਚੋਣਾਂ ਵਿੱਚ ਆਪ, ਕਾਂਗਰਸ ਅਤੇ ਭਾਜਪਾ ਦਰਮਿਆਨ ਤਿਕੋਨੀ ਟੱਕਰ ਹੈ।



