ਅੰਮ੍ਰਿਤਸਰ ਦਲ ਮਿਉਂਸੀਪਲ ਚੋਣਾਂ ਲੜੇਗਾ
ਫਤਿਹਗੜ੍ਹ ਸਾਹਿਬ, 10 ਫਰਵਰੀ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਸਾਬਕਾ ਐ¤ਮ ਪੀ ਦੀ ਅਗਵਾਈ ਹੇਠ ਪਰਟੀ ਵੱਲੋਂ 12 ਫ਼ਰਵਰੀ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆ ਦਾ 68ਵਾਂ ਜਨਮ ਦਿਹਾੜਾ ਪੂਰੀ ਸ਼ਾਨੋ-ਸੌਕਤ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸਮੁੱਚੀਆਂ ਕੌਮਾਂ, ਧਰਮਾਂ, ਫਿਰਕਿਆ ਅਤੇ ਵਰਗਾਂ ਦੇ ਉਹਨਾਂ ਨਿਵਾਸੀਆਂ ਨੂੰ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ, ਜੋ ਇਥੇ ਸਭ ਨੂੰ ਬਰਾਬਰਤਾ ਦੇ ਆਧਾਰ ਤੇ ਹੱਕ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ, ਰਿਸ਼ਵਤ ਅਤੇ ਸਮਾਜਿਕ ਬੁਰਾਈਆ ਤੋਂ ਰਹਿਤ ਸਮਾਜ ਸਿਰਜ਼ਣ ਦੀ ਚਾਹਨਾ ਰੱਖਦੇ ਹਨ । ਕਿਉਂਕਿ ਸਾਡੇ ਵੱਲੋਂ ਕਾਇਮ ਕੀਤਾ ਜਾਣ ਵਾਲਾ ਖ਼ਾਲਿਸਤਾਨ ਸਟੇਟ ਸਭਨਾਂ
ਕੌਮਾਂ, ਧਰਮਾਂ ਅਤੇ ਫਿਰਕਿਆ ਨੂੰ ਬਰਾਬਰਤਾ ਦੇ ਆਧਾਰ ਤੇ ਵੱਧਣ-ਫੁੱਲਣ ਦੇ ਮੌਕੇ ਪ੍ਰਦਾਨ ਕਰੇਗਾ ਅਤੇ ਕਾਨੂੰਨ ਤੇ ਇਨਸਾਫ਼ ਨੂੰ ਮੁੱਖ ਰੱਖਿਆ ਜਾਵੇਗਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸ. ਮਾਨ ਨੇ ਕਿਹਾ ਸ. ਜਗਤਾਰ ਸਿੰਘ ਤਾਰਾ, ਜਿਸ ਨੂੰ ਇਥੋਂ ਦੀਆਂ ਖੂਫੀਆ ਏਜੰਸੀਆਂ ਅਤੇ ਅਦਾਲਤਾਂ ਵੱਲੋਂ ਵਾਰ-ਵਾਰ ਨਿਰੰਤਰ ਕਈ-ਕਈ ਦਿਨਾਂ ਦੇ ਪੁਲਿਸ ਰਿਮਾਡ ਦੇਣ ਦੇ ਹੁਕਮ ਕਰਕੇ ਸਰੀਰਕ ਅਤੇ ਦਿਮਾਗੀ ਤੌਰ ਤੇ ਬਿਨ੍ਹਾਂ ਵਜਹ ਪ੍ਰੇਸ਼ਾਨ ਕਰਨ ਦਾ ਅਮਲ ਹੋ ਰਿਹਾ ਹੈ, ਜੇਕਰ ਕੋਈ ਗੱਲ ਸਾਹਮਣੇ ਆਉਣੀ ਹੁੰਦੀ ਤਾਂ ਉਹ ਕਦੋ ਦੀ ਆ ਗਈ ਹੁੰਦੀ । ਇਸ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਮਨੁੱਖਤਾ ਅਤੇ ਇਨਸਾਫ਼ ਦੇ ਬਿਨ੍ਹਾਂ ਤੇ ਅਪੀਲ ਕੀਤੀ ਹੈ ਕਿ ਉਹ ਇਸ ਘਿਣੋਨੇ ਮਾਮਲੇ ਵਿਚ ਤੁਰੰਤ ਦਖਲ ਦੇ ਕੇ ਸ. ਜਗਤਾਰ ਸਿੰਘ ਤਾਰਾ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰਨਾ ਬੰਦ ਕਰਵਾਇਆ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਨਗਰ ਨਿਗਮ, ਮਿਉਂਸੀਪਲ ਅਤੇ ਨਗਰ ਪੰਚਾਇਤ ਚੋਣਾਂ ਲੜੇਗੀ ਅਤੇ ਸਾਰੇ ਵਾਰਡਾਂ ਤੋਂ ਆਪਣੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ। ਇਸ ਚੋਣ ਲਈ ਸਾਬਕਾ ਐ¤ਮ ਪੀ ਭਾਈ ਧਿਆਨ ਸਿੰਘ ਮੰਡ ਨੂੰ ਇੰਚਾਰਜ ਬਣਾਇਆ ਗਿਆ ਹੈ। ਇਸ ਮੌਕੇ ’ਤੇ ਪਾਰਟੀ ਦੇ ਸੀਨੀਅਰ ਆਗੂ ਸ. ਜਸਵੰਤ ਸਿੰਘ ਮਾਨ, ਭਾਈ ਧਿਆਨ ਸਿੰਘ ਮੰਡ, ਭਾਈ ਜਸਕਰਨ ਸਿੰਘ ਕਾਹਨਗੜ੍ਹ, ਭਾਈ ਇਕਬਾਲ ਸਿੰਘ ਟਿਵਾਣਾ, ਭਾਈ ਗੁਰਜੰਟ ਸਿੰਘ ਕੱਟੂ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।



