ਨਵੀਂ ਦਿੱਲੀ, 10 ਫਰਵਰੀ (ਪੀ. ਟੀ.)- ਨਵੀ ਦਿੱਲੀ ‘ਚ ਹੋਈਆਂ ਚੋਣਾਂ ਦੇ ਨਤੀਜੇ ਆ ਰਹੇ ਹਨ, ਜਿਨ੍ਹਾਂ ‘ਚ ਆਮ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਭਾਰੀ ਸਮਰਥਨ ਵੇਖਣ ਨੂੰ ਮਿਲਿਆ ਹੈ ਤੇ ਭਾਜਪਾ ਦੀ ਮੁੱਖ ਮੰਤਰੀ ਅਹੁੱਦੇ ਦੀ ਉਮੀਦਵਾਰ ਕਿਰਨ ਬੇਦੀ ਕ੍ਰਿਸ਼ਨਾ ਨਗਰ ਹਲਕੇ ਤੋਂ ਹਾਰ ਗਏ ਹਨ। ਉਥੇ ਹੀ ਆਮ ਆਦਮੀ ਪਾਰਟੀ ਦੇ ਜਰਨੈਲ ਸਿੰਘ ਜਿੱਤ ਗਏ ਹਨ, ਉਨ੍ਹਾਂ ਨੇ ਆਪਣੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਮਨਜਿੰਦਰ ਸਿੰਘ ਨੂੰ 10, 036 ਵੋਟਾਂ ਨਾਲ ਹਰਾ ਦਿੱਤਾ।
ਭਾਜਪਾ ਦੀ ਮੁੱਖ ਮੰਤਰੀ ਉਮੀਦਵਾਰ ਕਿਰਨ ਬੇਦੀ ਹਾਰੀ



