June 20, 2026 3:57 am

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਭੂਚਾਲ ਦੇ ਝਟਕੇ

ਚੰਡੀਗੜ੍ਹ, 2 ਅਗਸਤ (ਪੀ. ਟੀ.)-ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 8:05 ਵਜੇ ਆਏ ਇਸ 5.4 ਤੀਬਰਤਾ ਵਾਲੇ ਇਸ ਭੂਚਾਲ ਕਾਰਨ ਕੋਈ ਜਾਨੀ-ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਭੂਚਾਲ ਦਾ ਕੇਂਦਰ ਜੰਮੂ ਕਸ਼ਮੀਰ ਦੇ ਡੋਡਾ ਵਿਚ ਸੀ। ਹਿਮਾਚਲ ਪ੍ਰਦੇਸ਼ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਕਪੂਰਥਲਾ ਤੇ ਮੋਹਾਲੀ ਤੋਂ ਇਲਾਵਾ ਹੋਰਨਾਂ ਇਲਾਕਿਆਂ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਡਰ ਕਾਰਨ ਕਈ ਥਾਈਂ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।

Send this to a friend