Skip to content
Independent perspectives. Global stories.
BREAKING

ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਕਮੇਟੀ ਦੀ ਹੋਈ ਅਹਿਮ ਮੀਟਿੰਗ, ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਈ ਮੇਲ

Share this story

ਸ਼੍ਰੀ ਅਨੰਦਪੁਰ ਸਾਹਿਬ, 11 ਫਰਵਰੀ(ਦਵਿੰਦਰਪਾਲ ਸਿੰਘ/ਅੰਕੁਸ਼):  ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਸਬੰਧੀ ਵਿਸ਼ੇਸ਼ ਮੀਟਿੰਗ ਹੋਈ ਜਿਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਮੇਘ ਸਿੰਘ ਨੇ ਦੱਸਿਆ ਕਿ ਬਹੁਤ ¦ਮੇ ਸਮੇ ਤੋ ਇਹ ਸੁਝਾਅ ਆ ਰਹੇ ਸਨ ਕਿ ਜਥੇਦਾਰ ਸਾਹਿਬਾਨ ਦੇ ਅਧਿਕਾਰ ਖੇਤਰ ਨੀਯਤ ਕੀਤੇ ਜਾਣ ਅਤੇ ਊਨ੍ਹਾਂ ਬਾਰੇ ਕੋਈ ਨਿਯਮਾਵਲੀ ਬਣਾਈ ਜਾਵੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਵਿਚ ਦਿਲਮੇਘ ਸਿੰਘ, ਪ੍ਰਿਥੀਪਾਲ ਸਿੰਘ ਕਪੂਰ, ਡਾ:ਬਲਵੰਤ ਸਿੰਘ, ਡਾ:ਬਲਕਾਰ ਸਿੰਘ, ਡਾ:ਜਸਪਾਲ ਸਿੰਘ, ਡਾ:ਕਿਰਪਾਲ ਸਿੰਘ ਸ਼ਾਮਲ ਹਨ। ਅੱਜ ਦੀ ਮੀਟਿੰਗ ਵਿਚ ਈ ਮੇਲ ੳਕੳਲਟੳਕਹੳਟਸੁਸਸ0ਗਮੳਲਿ.ਚੋਮ ਤਿਆਰ ਕਰਕੇ ਸੰਗਤਾਂ ਕੋਲੋ ਸੁਝਾਅ ਮੰਗੇ ਗਏ ਤੇ ਅਗਲੀ ਮੀਟਿੰਗ ਮਾਰਚ ਦੇ ਪਹਿਲੇ ਹਫਤੇ ਰੱਖੀ ਗਈ ਹੈ। ਇਸ ਮੋਕੇ ਮੈਨੇਜਰ ਸੁਖਵਿੰਦਰ ਸਿੰਘ ਗਰੇਵਾਲ ਵੀ ਹਾਜ਼ਰ ਸਨ।

WRITTEN BY