Skip to content
Independent perspectives. Global stories.
BREAKING

ਰਾਣਾ ਸੋਢੀ ਦੇ ਨਿੱਜੀ ਸਕੱਤਰ ਅਕਾਲੀ ਆਗੂ ’ਤੇ ਗੋਲੀਆਂ ਨਾਲ ਹਮਲਾ

Share this story

ਪੀੜਤ ਦੇ ਬਿਆਨਾਂ ’ਤੇ ਹੋਵੇਗੀ ਪੁਲਿਸ ਕਾਰਵਾਈ : ਡੀ.ਐਸ.ਪੀ.

Page-1_20 ਗੁਰੂਹਰਸਹਾਏ, 13 ਫਰਵਰੀ (ਮਹਿੰਦਰ ਸਿੰਘ ਥਿੰਦ)- ਸਿਵਲ ਹਸਪਤਾਲ ਗੁਰੂਹਰਸਹਾਏ ਅੰਦਰ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਵੱਲੋਂ ਸੀਨੀਅਰ ਅਕਾਲੀ ਆਗੂ ਨੂੰ ਗੋਲੀਆਂ ਮਾਰ ਕੇ ਜ਼ਖਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ। ਜਾਣਕਾਰੀ ਅਨੁਸਾਰ ਗੁਰੂਹਰਸਹਾਏ ਸ਼ਹਿਰ ਵਿਚ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਪਾਰਟੀ ਲਈ ਵਰਕ ਕਰਨ ਲਈ ਸੁਖਵੰਤ ਸਿੰਘ ਬਿੱਟੂ ਪੁੱਤਰ ਕੇਵਲ ਸਿੰਘ ਵਾਸੀ ਭੁਲੇਰੀਆਂ (ਮੁਕਤਸਰ) ਗੁਰੂਹਰਸਹਾਏ ਅਤੇ ਭਰਾ ਮੋਨੂੰ ਭੁਲੇਰੀਆਂ ਨਾਲ ਪੁੱਜਿਆ ਹੋਇਆ ਸੀ, ਜਿਸ ਨੂੰ ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ

ਵੱਲੋਂ ਗੋਲੀ ਮਾਰ ਕੇ ਜਖਮੀ ਕਰ ਦਿੱਤਾ ਗਿਆ। ਜਿਸ ਨੂੰ ਪਹਿਲਾਂ ਸਿਵਲ ਹਸਪਤਾਲ ਗੁਰੂਹਰਸਹਾਏ ਲਿਜਾਂਦਾ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਫਰੀਦਕੋਟ ਮੈਡੀਕਲ ਹਸਪਤਾਲ ਵਿਚ ਇਲਾਜ ਅਧੀਨ ਹੈ। ਜਦੋਂ ਇਸ ਸਬੰਧੀ ਡੀ.ਐਸ.ਪੀ. ਸੁਲੱਖਣ ਸਿੰਘ ਗੁਰੂਹਰਸਹਾਏ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੁਖਵੰਤ ਸਿੰਘ ਬਿੱਟੂ ਦੇ ਬਿਆਨ ਦਰਜ ਕਰਨ ਲਈ ਪੁਲਿਸ ਪਾਰਟੀ ਫਰੀਦਕੋਟ ਮੈਡੀਕਲ ਵਿਖੇ ਭੇਜ ਦਿੱਤੀ ਗਈ ਹੈ। ਸੁਖਵੰਤ ਸਿੰਘ ਬਿੱਟੂ ਦੇ ਬਿਆਨਾਂ ਉਪਰ ਢੁਕਵੀਂ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

WRITTEN BY