Skip to content
Independent perspectives. Global stories.
BREAKING

ਸਾਰਦਾ ਘੁਟਾਲਾ: ਤ੍ਰਿਣਮੂਲ ਕਾਂਗਰਸ ਦੇ ਸਾਬਕਾ ਸੰਸਦ ਤੋਂ ਫਿਰ ਹੋਈ ਪੁੱਛਗਿੱਛ

Share this story

ਕੋਲਕਾਤਾ, 14 ਫਰਵਰੀ (ਪੀ. ਟੀ.)- ਸਾਰਦਾ ਘੋਟਾਲੇ ਦੇ ਸਿਲਸਿਲੇ ‘ਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਜ਼ਮਾਨਤ ‘ਤੇ ਰਿਹਾਅ ਹੋਏ, ਤ੍ਰਿਣਮੂਲ ਕਾਂਗਰਸ ਦੇ ਸਾਬਕਾ ਸੰਸਦ ਸ਼੍ਰੀਨਜੋਏ ਬੋਸ ਸ਼ਨੀਵਾਰ ਨੂੰ ਇੱਥੇ ਕੇਂਦਰੀ ਜਾਂਚ ਏਜੰਸੀ ਦੇ ਦਫ਼ਤਰ ਪੁੱਜੇ ਜਿੱਥੇ ਉਨ੍ਹਾਂ ਤੋਂ ਫਿਰ ਪੁੱਛਗਿੱਛ ਕੀਤੀ ਗਈ। ਸੀਬੀਆਈ ਦੇ ਸੂਤਰਾਂ ਨੇ ਦੱਸਿਆ ਕਿ ਬੋਸ ਤੋਂ ਤਿੰਨ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਫਰਵਰੀ ‘ਚ ਬੋਸ ਨੂੰ ਇਸ ਸ਼ਰਤ ‘ਤੇ ਜ਼ਮਾਨਤ ਦਿੱਤੀ ਗਈ ਸੀ ਕਿ ਉਹ ਦੇਸ਼ ਤੋਂ ਬਾਹਰ ਨਹੀਂ ਜਾਣਗੇ ਤੇ ਜਦੋਂ ਵੀ ਪੁੱਛਗਿੱਛ ਲਈ ਬੁਲਾਇਆ ਜਾਵੇਗਾ, ਉਹ ਸੀਬੀਆਈ ਦੇ ਸਾਹਮਣੇ ਪੇਸ਼ ਹੋਣਗੇ।

WRITTEN BY