ਸ਼੍ਰੀ ਅਨੰਦਪੁਰ ਸਾਹਿਬ, 14 ਫਰਵਰੀ (ਦਵਿੰਦਰਪਾਲ ਸਿੰਘ/ਅੰਕੁਸ਼ ਕੁਮਾਰ)- ਅੱਜ ਭਾਈ ਨੰਦਲਾਲ ਪਬਲਿਕ ਸਕੂਲ ਅਨੰਦਪੁਰ ਸਾਹਿਬ ਦਾ 19ਵਾਂ ਸਲਾਨਾ ਇਨਾਮ ਵੰਂਡ ਸਮਾਰੋਹ ਸਮਾਗਮ ਯਾਦਗਾਰ ਹੋ ਨਿਬੜਿਆ। ਸਮਾਗਮ ਦੀ ਪ੍ਰਧਾਨਗੀ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਨੇ ਕੀਤੀ ਜਦਕਿ ਪੰਜਾਬ ਦੇ ਸਿੱਖਿਆ ਮੰਤਰੀ ਡਾ:ਦਲਜੀਤ ਸਿੰਘ ਚੀਮਾ ਅਤੇ ਸ਼੍ਰੌਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਚਾਵਲਾ ਮੁੱਖ ਮਹਿਮਾਨ ਸਮੇਤ ਕਈ ਅਹਿਮ ਸ਼ਖਸ਼ੀਅਤਾਂ ਵੀ ਸ਼ਾਮਿਲ ਹੋਈਆਂ। ਇਸ ਸਮਾਰੋਹ ਦੀ ਸ਼ੁਰੂਆਤ ਡਾ:ਚੀਮਾ ਵਲੋਂ ਸਕੂਲ ਦਾ ਝੰਡਾ ਲਹਿਰਾਇਉਣ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ। ਇਸ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਵੱਖ ਵੱਖ ਤਰਾਂ ਦੇ
ਸੱਭਿਆਚਾਰਕ ਪ੍ਰੋਗਰਾਮ, ਸਕਿੱਟ, ਨਾਟਕ, ਕੋਰਿਉਗ੍ਰਾਫੀ, ਭੰਗੜਾ, ਲੋਕ ਸਾਜਾਂ ਦੀ ਧੁੰਨ ਤੇ ਫੋਕ ਆਰਕੈਸਟਰਾ ਵੀ ਪੇਸ਼ ਕੀਤਾ ਗਿਆ। ਇਸ ਸਮਾਰੋਹ ਦੌਰਾਨ ਨੰਨੇ ਮੁੰਨੇ ਬੱਚਿਆਂ ਵਲੋਂ ਵਾਤਾਵਰਣ ਦੀ ਸੰਭਾਲ ਨਾਲ ਪ੍ਰੇਰਿਤ ਕੋਰਿਉਗ੍ਰਾਫੀ ਆਏ ਹੋਏ ਮਹਿਮਾਨਾਂ ਅਤੇ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਹਰਜੀਤ ਕੌਰ ਸਿੱਧੂ ਦੁਆਰਾਂ ਸਕੂਲ ਦੀ ਸਲਾਨਾ ਰਿਪੋਰਟ ਪੜੀ ਗਈ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ। ਉਪਰੰਤ ਡਾ:ਦਲਜੀਤ ਸਿੰਘ ਚੀਮਾ, ਜੱਥੇਦਾਰ ਅਵਤਾਰ ਸਿੰਘ ਮੱਕੜ, ਭਾਈ ਅਮਰਜੀਤ ਸਿੰਘ ਚਾਵਲਾ, ਸਕੱਤਰ ਜਗੀਰ ਸਿੰਘ, ਮੈਨੇਜਰ ਸੁਖਵਿੰਦਰ ਸਿੰਘ ਗਰੇਵਾਲ ਅਤੇ ਪ੍ਰਿੰਸੀਪਲ ਹਰਜੀਤ ਕੌਰ ਸਿੱਧੂ ਵਲੋਂ ਸਕੂਲ ਦੇ ਵੱਖ ਵੱਖ ਖੇਤਰਾਂ ਵਿਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਸ਼ਮਸ਼ੇਰ ਸਿੰਘ ਦਬੂੜ, ਇਸਤਰੀ ਅਕਾਲੀ ਦਲ ਦੀ ਜਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ, ਮਨਜੀਤ ਸਿੰਘ ਬਾਸੋਵਾਲ, ਯੂਥ ਅਕਾਲੀ ਆਗੂ ਮਨਿੰਦਰਪਾਲ ਸਿੰਘ ਮਨੀ, ਨਿਰੰਜਣ ਸਿੰਘ ਰਾਣਾ, ਸਤਨਾਮ ਸਿੰਘ ਝੱਜ, ਪ੍ਰਿੰ:ਸ਼ਸ਼ੀ ਸ਼ਰਮਾ, ਇਸਤਰੀ ਸਤਿਸੰਗ ਸਭਾ ਦੇ ਮੈਂਬਰ ਬੀਬੀ ਤਜਿੰਦਰ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਮਨਮੋਹਣ ਕੌਰ, ਬੀਬੀ ਜਸਵਿੰਦਰ ਕੌਰ, ਬੀਬੀ ਹਰਮੀਤ ਕੌਰ, ਬੀਬੀ ਪਰਮਿੰਦਰਜੀਤ ਕੌਰ ਆਦਿ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ।



