ਨਥਾਣਾ, 20 ਫਰਵਰੀ (ਇੰਦਰਜੀਤ ਨਥਾਣਾ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਨਿਗਰਾਨ ਜਗਸੀਰ ਸਿੰਘ ਕਲਿਆਣ ਦੀ ਅਗਵਾਈ ਹੇਠ ਅਕਾਲੀ ਭਾਜਪਾ ਆਗੂਆਂ ਨੇ ਨਗਰ ਪੰਚਾਇਤ ਨਥਾਣਾ ਦੇ ਵਾਰਡ ਨੰਬਰ ਇੱਕ ਦੀ ਉਮੀਦਵਾਰ ਬੀਬੀ ਰਣਜੀਤ ਕੌਰ ਅਤੇ 8 ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਹਰਿੰਦਰਜੀਤ ਸਿੰਘ ਉਰਫ ਨਾਮਦੇਵ ਲਈ ਘਰ ਘਰ ਜਾ ਕੇ ਵੋਟਾਂ ਮੰਗੀਆਂ।
ਇਸ ਮੌਕੇ ਹਲਕਾ ਨਿਗਰਾਨ ਜਗਸੀਰ ਸਿੰਘ ਕਲਿਆਣ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਕਰਵਾਏ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦਾ ਹਰ ਵਰਗ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਪੂਰਨ ਸਮਰਥਨ ਦੇ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇੰਨ੍ਹਾਂ ਚੋਣਾਂ ਵਿੱਚ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ ਬੱਸ ਐਲਾਨ ਹੋਣਾਂ ਹੀ ਬਾਕੀ ਹੈ। ਲੋਕ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ ਹੋ ਰਹੇ ਹਨ। ਜਦੋਂਕਿ ਕਾਂਗਰਸ ਪਾਰਟੀ ਆਪਣੀ ਪ੍ਰਤੱਖ ਹਾਰ ਨੂੰ ਵੇਖਦਿਆਂ ਪਹਿਲਾਂ ਹੀ ਚੋਣ ਮੈਦਾਨ ਵਿੱਚੋਂ ਭੱਜ ਚੁੱਕੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਦੀ ਕਾਰਜਕਾਰਨੀ ਦੇ ਮੈਂਬਰ ਦਿਆਲ ਦਾਸ ਸੋਢੀ, ਜਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਨਥਾਣਾ ਦੇ ਪ੍ਰਧਾਨ ਗੁਰਲਾਭ ਸਿੰਘ ਢੇਲਵਾਂ, ਸੀਨੀਅਰ ਆਗੂ ਪ੍ਰਿਤਪਾਲ ਸਿੰਘ ਬੀਬੀ ਵਾਲਾ, ਮੰਡਲ ਪ੍ਰਧਾਨ ਹਰਪਾਲ ਸਿੰਘ ਮਾਨ, ਰਾਮ ਗੋਪਾਲ ਰਾਮੂ, ਜੋਗਿੰਦਰ ਸਿੰਘ ਮੈਂਬਰ ਬਲਾਕ ਸੰਮਤੀ,ਨੰਬਰਦਾਰ ਦਰਸ਼ਨ ਸਿੰਘ ਮਾਲਵਾ, ਸਾਬਕਾ ਸਰਪੰਚ ਗੁਰਭੇਜ ਸਿੰਘ, ਪ੍ਰੈੱਸ ਸਕੱਤਰ,ਸੁਭਾਸ ਕਾਂਗੜਾ,ਧਰਮਾ ਨਥਾਣਾ, ਬੰਸਾਂ ਰਾਗੀ,ਲਾਭ ਸਿੰਘ, ਜਗਤਾਰ ਸਿੰਘ ਨਥਾਣਾ, ਸੁਰਜੀਤ ਸਿੰਘ ਕੱਦੂ, ਅਕਾਲੀ ਆਗੂ ਰਾਵਲ ਸਿੰਘ,ਬਲਾਕ ਮੀਤ ਪ੍ਰਧਾਨ ਜਗਦੀਪ ਸਿੰਘ ਨਥਾਣਾ,ਸੁਸਾਇਟੀ ਪ੍ਰਧਾਨ ਬਲਵੀਰ ਸਿੰਘ, ਕੁਲਵਿੰਦਰ ਸਿੰਘ ਕਿੰਦਾਂ ਆਦਿ ਹਾਜ਼ਰ ਸਨ।



