ਐੱਸ. ਏ. ਐੱਸ. ਨਗਰ, 24 ਫਰਵਰੀ (ਪੀ. ਟੀ.)-ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੇਜਿੰਦਰਪਾਲ ਸਿੰਘ ਸਿੱਧੂ (ਆਈ. ਏ. ਐਸ.) ਨੇ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ‘ਚ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 28 ਫਰਵਰੀ ਤੋਂ 6 ਅਪ੍ਰੈਲ ਤੱਕ ਹੋਣ ਵਾਲੀਆਂ 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਰਥੀਆਂ ਦੇ ਮਾਤਾ-ਪਿਤਾ, ਰਿਸ਼ਤੇਦਾਰਾਂ ਅਤੇ ਆਮ ਜਨਤਾ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਹੈ ਤਾਂ ਜੋ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਿਆ ਜਾ ਸਕੇ।ਉਨ੍ਹਾਂ ਦੱਸਿਆ ਕਿ ਇਹ ਹੁਕਮ 28 ਫਰਵਰੀ ਤੋਂ ਲੈ ਕੇ 6 ਅਪ੍ਰੈਲ 2015 ਤੱਕ ਲਾਗੂ ਰਹਿਣਗੇ।



