ਨਵੀਂ ਦਿੱਲੀ, 28 ਫਰਵਰੀ (ਪੀ. ਟੀ.)- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ, ਜਿਹੜਾ ਅੱਜ ਅੱਧੀ ਰਾਤ ਤੋਂ ਬਾਅਦ ਲਾਗੂ ਹੋ ਜਾਵੇਗਾ। ਨਵੇਂ ਐਲਾਨ ਅਨੁਸਾਰ ਪੈਟਰੋਲ ਦੀਆਂ ਕੀਮਤਾਂ ਵਿੱਚ 3 ਰੁਪਏ 18 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ 9 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।ਸਰਕਾਰੀ ਤੇਲ ਕੰਪਨੀਆਂ ਦੀ ਦਲੀਲ ਹੈ ਕਿ ਕੌਮਾਂਤਰੀ ਤੇਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਕਾਰਨ ਇਨ੍ਹਾਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਪਿਛਲੇ 1 ਮਹੀਨੇ ਤੋਂ ਇਹ ਦੂਸਰਾ ਮੌਕਾ ਹੈ ਜਦ ਤੇਲ ਦੀਆਂ ਕੀਮਤਾਂ ਵਧਾਈਆਂ ਗਈਆਂ ਹਨ। ਇਸ ਤੋਂ ਪਹਿਲਾਂ 16 ਫਰਵਰੀ ਨੂੰ ਹੀ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ 82 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 61 ਪੈਸੇ ਪ੍ਰਤੀ ਲੀਟਰ ਮਹਿੰਗਾ ਕਰਨ ਦਾ ਐਲਾਨ ਕੀਤਾ ਸੀ। ਪੈਟਰੋਲੀਅਮ ਮੰਤਰਾਲਾ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 26 ਫਰਵਰੀ ਨੂੰ ਕੱਚੇ ਤੇਲ (ਜਿਸ ਭਾਅ ਉ¤ਤੇ ਭਾਰਤ ਕੱਚਾ ਤੇਲ ਖਰੀਦਦਾ ਹੈ) ਦੀ ਕੀਮਤ 59.19 ਡਾਲਰ ਪ੍ਰਤੀ ਬੈਰਲ ਸੀ, ਜਿਹੜੀ ਪਿਛਲੇ 1 ਮਹੀਨੇ ਤੋਂ ਸਭ ਤੋਂ ਜ਼ਿਆਦਾ ਹੈ।



