Skip to content
Independent perspectives. Global stories.
BREAKING

ਕੈਪਟਨ ਰੋਡੇ ਵੱਲੋਂ ਸ਼ਾਂਤਮਈ ਸਿੱਖ ਸੰਘਰਸ਼ ਖਿਲਾਫ ਪੁਲਿਸ ਕਾਰਵਾਈ ਅਤੇ ਗ੍ਰਿਫ਼ਤਾਰੀਆਂ ਦੀ ਕਰੜੀ ਨਿਖੇਧੀ

Share this story

Page-1_19 ਜਲੰਧਰ, 28 ਫਰਵਰੀ (ਪੀ. ਟੀ.)- ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਤਿਕਾਰਯੋਗ ਭਰਾਤਾ ਅਤੇ ਸਰਕਰਦਾ ਸਿੱਖ ਆਗੂ ਕੈਪਟਨ ਹਰਚਰਨ ਸਿੰਘ ਰੋਡੇ ਨੇ ਸਜ਼ਾ ਪੂਰੀ ਕੱਟ ਚੁੱਕੇ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਸ਼ਾਂਤਮਈ ਸੰਘਰਸ਼ ਖਿਲਾਫ ਪੁਲਿਸ ਵੱਲੋਂ ਆਰੰਭੀ ਜ਼ਾਲਮਾਨਾਂ ਕਾਰਵਾਈ ਦੀ ਤਿੱਖੀ ਨਿਖੇਧੀ ਕੀਤੀ ਹੈ।ਅੱਜ ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਬਾਪੂ ਸੂਰਤ ਸਿੰਘ ਖਾਲਸਾ ਸਵੈਤਿਆਗ ਅਤੇ ਕੁਰਬਾਨੀ ਦੀ ਭਾਵਨਾ ਨਾਲ ਸਜ਼ਾ ਪੂਰੀ ਕਰ ਚੁੱਕੇ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਸ਼ਾਂਤਮਈ ਭੁੱਖ ਹੜਤਾਲ ’ਤੇ ਬੈਠੇ ਸਨ। ਉਨ੍ਹਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਸਿੱਖ ਭਾਈਚਾਰੇ ਨੂੰ ਇੱਕ ਵਾਰ ਫਿਰ ਗੁਲਾਮੀ ਦਾ ਅਹਿਸਾਸ ਕਰਵਾਇਆ ਹੈ। ਉਨ੍ਹਾਂ ਨੇ ਆਪਣੇ ਬਿਆਨ

ਵਿੱਚ ਬਾਪੂ ਖਾਲਸਾ ਦੇ ਸਪੁੱਤਰ ਸ. ਰਵਿੰਦਰ ਸਿੰਘ ਗੋਗੀ, ਸੰਯੁਕਤ ਅਕਾਲੀ ਦਲ ਦੇ ਕਨਵੀਨਰ ਭਾਈ ਮੋਹਕਮ ਸਿੰਘ, ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਅਤੇ ਹੋਰ ਸਿੱਖ ਕਾਰਕੂੰਨਾਂ ਦੀ ਜੱਥੇਦਾਰੀ ਨੂੰ ਲੋਕਤੰਤਰ ਅਤੇ ਮਨੁੱਖੀ ਅਧਿਕਾਰ ਵਿਰੋਧੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖ ਭਾਈਚਾਰੇ ਨੂੰ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਰੱਖਣ ਦਾ ਵੀ ਹੱਕ ਨਹੀਂ ਹੈ ਤਾਂ ਫਿਰ ਪੰਜਾਬ ਅਤੇ ਭਾਰਤ ਸਰਕਾਰ ਇਹ ਦੱਸੇ ਕਿ ਸਿੱਖ ਕਿਸ ਤਰੀਕੇ ਨਾਲ ਆਪਣੇ ਹੱਕਾਂ ਲਈ ਆਵਾਜ਼ ਉਠਾਉਣ। ਉਨ੍ਹਾਂ ਨੇ ਇਸ ਬਿਆਨ ਵਿੱਚ ਸਾਰੇ ਸਿੱਖ ਨਜ਼ਰਬੰਦਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬਾਪੂ ਖਾਲਸਾ ਨੂੰ ਸ਼ਾਂਤਮਈ ਤਰੀਕੇ ਨਾਲ ਆਪਣੀ ਭੁੱਖ ਹੜਤਾਲ ਜਾਰੀ ਰੱਖਣ ਦਾ ਹੱਕ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਨੂੰ ਅਸਫਲ ਬਣਾ ਕੇ ਪੁਲਿਸ ਜਾਂ ਪੰਜਾਬ ਸਰਕਾਰ ਕੋਈ ਵੱਡੀ ਪ੍ਰਾਪਤੀ ਨਹੀਂ ਕਰ ਰਹੀ ਸਗੋਂ ਉਹ ਸਿੱਖ ਭਾਈਚਾਰੇ ਦਾ ਭਰੋਸਾ ਗਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕਿਸੇ ਨਾ ਕਿਸੇ ਰੂਪ ਵਿੱਚ ਜਾਰੀ ਰਹੇਗਾ ਅਤੇ ਸਿੱਖ ਭਾਈਚਾਰਾ ਇਸ ਬੇਇਨਸਾਫੀ ਖਿਲਾਫ ਚੁੱਪ ਨਹੀਂ ਰਹੇਗਾ। ਉਨ੍ਹਾਂ ਨੇ ਪਿਛਲੇ ਦਿਨਾਂ ਦੌਰਾਨ ਫੜੇ ਗਏ ਸਾਰੇ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਵੀ ਕੀਤੀ।

WRITTEN BY