Skip to content
Independent perspectives. Global stories.
BREAKING

ਅਨਿਲ ਜੋਸ਼ੀ ਵੱਲੋਂ ਪ੍ਰਾਪਰਟੀ ਟੈਕਸ ’ਤੇ 10 ਫੀਸਦੀ ਛੋਟ ਲੈਣ ਦੀ ਮਿਤੀ ਵਿੱਚ ਵਾਧੇ ਦਾ ਐਲਾਨ

Share this story

ਚੰਡੀਗੜ•, 2 ਮਾਰਚ (ਪੀ. ਟੀ.)- ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਪ੍ਰਾਪਰਟੀ ਟੈਕਸ ਸਮੇਂ ਤੋਂ ਪਹਿਲਾਂ ਭਰ ਕੇ ਛੋਟ ਲੈਣ ਦੇ ਚਾਹਵਾਨ ਨਾਗਰਿਕਾਂ ਨੂੰ ਵੱਡੀ ਰਾਹਤ ਦਿੰਦਿਆਂ ਆਖਰੀ ਮਿਤੀ ਵਿੱਚ 15 ਦਿਨਾਂ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਨਵੇਂ ਫੈਸਲੇ ਤਹਿਤ ਹੁਣ 15 ਮਾਰਚ ਤੱਕ ਸਾਲ 2014-15 ਦੇ ਲਈ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲੇ ਨਾਗਰਿਕਾਂ ਨੂੰ ਟੈਕਸ ਉਪਰ 10 ਫੀਸਦੀ ਛੋਟ ਮਿਲੇਗੀ। ਇਸ ਤੋਂ ਪਹਿਲਾਂ ਛੋਟ ਹਾਸਲ ਕਰਨ ਲਈ ਟੈਕਸ ਜਮ੍ਹਾਂ ਕਰਨ ਦੀ ਆਖਰੀ ਮਿਤੀ 15 ਮਾਰਚ ਸੀ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਪ੍ਰਾਪਰਟੀ ਟੈਕਸ ਨੂੰ ਸਮੇਂ ਤੋਂ ਪਹਿਲਾਂ ਭਰ ਕੇ ਛੋਟ ਲੈਣ ਦੇ ਚਾਹਵਾਨ ਨਾਗਰਿਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਆਖਰੀ ਮਿਤੀ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ 15 ਮਾਰਚ ਤੋਂ ਬਾਅਦ ਪ੍ਰਾਪਰਟੀ ਟੈਕਸ ਭਰਨ ਵਾਲੇ ਨਾਗਰਿਕਾਂ ਨੂੰ ਇਸ ਛੋਟ ਦਾ ਲਾਹਾ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਟੈਕਸ ਬਿਨਾਂ ਕਿਸੇ ਜ਼ੁਰਮਾਨੇ ਦੇ ਭਰਨ ਦੀ ਆਖਰੀ ਮਿਤੀ ਪਹਿਲਾਂ ਤੈਅ ਕੀਤੇ ਅਨੁਸਾਰ 31 ਮਾਰਚ ਹੀ ਹੈ।

ਸ੍ਰੀ ਜੋਸ਼ੀ ਨੇ ਕਿਹਾ ਕਿ ਵਿਭਾਗ ਵੱਲੋਂ ਅਜਿਹੇ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ 2014-15 ਸਾਲ ਦੇ ਪ੍ਰਾਪਰਟੀ ਟੈਕਸ ਉਤੇ 10 ਫੀਸਦੀ ਛੋਟ ਲੈਣ ਲਈ 15 ਮਾਰਚ ਤੋਂ ਪਹਿਲਾਂ ਟੈਕਸ ਜਮ੍ਹਾਂ ਕਰਵਾ ਦੇਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਕਿ ਉਹ ਨਾਗਰਿਕਾਂ ਨੂੰ ਇਸ ਛੋਟ ਦਾ ਲਾਹਾ ਲੈਣ ਲਈ ਪ੍ਰੇਰਿਤ ਅਤੇ ਜਾਗਰੂਕ ਕਰਨ ਅਤੇ ਇਸ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਕੋਈ ਨਾਗਰਿਕ ਇਸ ਲਾਹੇ ਦਾ ਫਾਇਦਾ ਲੈਣ ਤੋਂ ਵਾਂਝਾ ਨਾ ਰਹਿ ਸਕੇ।

WRITTEN BY