ਚੰਡੀਗੜ੍ਹ, 2 ਮਾਰਚ (ਪੀ. ਟੀ.)- ਸਿੱਖਿਆ ਵਿਭਾਗ ਵੱਲੋਂ ਦਸਵੀਂ ਤੇ ਬਾਰ੍ਹਵੀਂ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਤੇ ਕਾਊਂਸਲਿੰਗ ਲਈ ਘਰ ਬੈਠਿਆਂ ਜਾਣਕਾਰੀ ਦੇਣ ਦੇ ਮਨੋਰਥ ਨਾਲ ਅੱਜ ਵਿਦਿਆਰਥੀਆਂ ਲਈ ਐਸ.ਐਮ.ਐਸ. ਸਹੂਲਤ ਦੀ ਸ਼ੁਰੂਆਤ ਕੀਤੀ। ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਬਾਰ੍ਹਵੀਂ ਦੇ 1.28 ਲੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਲਈ ਸ਼ੁੱਭ ਇਛਾਵਾਂ ਭੇਜ ਕੇ ਇਸ ਐਸ.ਐਮ.ਐਸ. ਸਹੂਲਤ ਦੀ ਰਸਮੀ ਸ਼ੁਰੂਆਤ ਕੀਤੀ। ਡਾ.ਚੀਮਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਿੱਖਿਆ ਵਿਭਾਗ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਦੇ ਨਾਂ ਪਹਿਲਾ ਸੰਦੇਸ਼ ਭੇਜਿਆ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕੁੱਲ 2.78 ਲੱਖ ਵਿਦਿਆਰਥੀਆਂ ਦਾ ਡਾਟਾ ਬੇਸ ਤਿਆਰ ਕੀਤਾ ਗਿਆ ਜਿਸ ਵਿੱਤ ਦਸਵੀਂ ਦੇ 1.50 ਵੱਖ ਅਤੇ
ਬਾਰ੍ਹਵੀਂ ਦੇ 1.28 ਲੱਖ ਵਿਦਿਆਰਥੀ ਸ਼ਾਮਸ ਹਨ। ਇਸ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਪਰਿਵਾਰ ਦੇ ਕਿਸੇ ਇਕ ਮੈਂਬਰ ਦਾ ਮੋਬਾਈਲ ਨੰਬਰ ਫੀਡ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਫੈਸਲੇ ਤਹਿਤ ਅੱਜ ਬਾਰ੍ਹਵੀਂ ਦੇ 1.28 ਲੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਲਈ ਸ਼ੁੱਭ ਇੱਛਾਵਾਂ ਭੇਜੀਆਂ ਗਈਆਂ।ਸਿੱਖਿਆ ਮੰਤਰੀ ਡਾ. ਚੀਮਾ ਨੇ ਕਿਹਾ ਕਿ ਇਸ ਸਹੂਲਤ ਰਾਹੀਂ ਵਿਦਿਆਰਥੀਆਂ ਨੂੰ ਆਗਾਮੀ ਸੈਸ਼ਨ ਲਈ ਕੋਰਸਾਂ ਦੇ ਦਾਖਲਿਆਂ ਦੀ ਸੂਚਨਾ ਅਤੇ ਨੌਕਰੀਆਂ ਸਬੰਧੀ ਸੂਚਨਾ ਨਾਲੋ-ਨਾਲ ਦਿੱਤੀ ਜਾਵੇਗੀ ਤਾਂ ਜੋ ਕੋਈ ਵਿਦਿਆਰਥੀਆ ਜਾਗਰੂਕਤਾ ਦੀ ਘਾਟ ਕਾਰਨ ਕਿਸੇ ਕੋਰਸ ਵਿੱਚ ਦਾਖਲਾ ਲੈਣ ਜਾਂ ਕਿਸੇ ਨੌਕਰੀ ਲਈ ਅਪਲਾਈ ਕਰਨ ਤੋਂ ਨਾ ਖੁੰਝ ਜਾਵੇ। ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕਰੀਅਰ ਗਾਈਡੈਂਸ ਤੇ ਕਾਊਂਸਲਿੰਗ ਸੈਲ ਨੂੰ ਮਜ਼ਬੂਤ ਕਰਦਿਆਂ ਸਮੂਹ ਜ਼ਿਲਾ ਕਰੀਅਰ ਗਾਈਡੈਂਸ ਤੇ ਕਾਊਂਸਲਰਾਂ ਨੂੰ ਵਿਸ਼ੇਸ਼ ਸਿਖਲਾਈ ਅਤੇ ਪ੍ਰਮੁੱਖ ਸੰਸਥਾਵਾਂ ਦਾ ਦੌਰਾ ਕਰਵਾਇਆ ਗਿਆ। ਇਹ ਸੈਲ ਹੁਣ ਵਿਦਿਆਰਥੀਆਂ ਨੂੰ ਘਰ ਬੈਠਿਆਂ ਹਰ ਤਰ੍ਹਾਂ ਦੀ ਜਾਣਕਾਰੀ ਐਸ.ਐਮ.ਐਸ. ਰਾਹੀਂ ਦਿੱਤੀ ਜਾਇਆ ਕਰੇਗੀ।



