ਚੰਡੀਗੜ੍ਹ, 3 ਮਾਰਚ (ਪੀ. ਟੀ.)- ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਹਰਬੰਸ ਲਾਲ ਨੂੰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ ਕੀਤਾ ਗਿਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਅੱਜ ਇਥੇ ਦਿੱਤੀ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਦੇ ਐਸ.ਪੀ. ਸ੍ਰੀ ਨਿਰਮਲਜੀਤ ਸਿੰਘ ਦੀ ਅਗਵਾਈ ਵਿੱਚ ਵਿਜੀਲੈਂਸ ਨੇ ਕਾਰਵਾਈ ਕਰਦਿਆਂ ਪਿੰਡ ਸੰਧਵਾਂ ਦੇ ਸ੍ਰੀ ਅਮਰੀਕ ਸਿੰਘ ਪੁੱਤਰ ਪਾਖਰ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਜ਼ਮੀਨ ਦੀ ਨਿਸ਼ਾਨੇਦੇਹੀ ਕਰਨ ਬਦਲੇ ਕਾਨੂੰਗੋ ਹਰਬੰਸ ਲਾਲ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਨਿਸ਼ਾਨਦੇਹੀ ਕਰਨ ਬਦਲੇ ਕਾਨੂੰਗੋ ਹਰਬੰਸ ਲਾਲ ਮੁੱਦਈ ਕੋਲੋਂ 50 ਹਜ਼ਾਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 35 ਹਜ਼ਾਰ ਵਿੱਚ ਤੈਅ ਹੋਇਆ। ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਦੀ ਟੀਮ ਨੇ ਕਾਨੂੰਗੋ ਨੂੰ 35 ਹਜ਼ਾਰ ਦੀ ਰਿਸ਼ਵਲ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ। ਮੁਲਜ਼ਮ ਵਿਰੁੱਧ ਵਿਰੁੱਧ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਵਿਖੇ ਪੀ.ਸੀ.ਐਕਟ 1988 ਤਹਿਤ ਧਾਰਾ 7, 13(2) ਅਧੀਨ ਕੇਸ ਦਰਜ ਕਰ ਲਿਆ।



