ਚੰਡੀਗੜ੍ਹ- ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਨੇ ਸੋਸ਼ਲ ਸਾਈਟਸ ‘ਤੇ ਗੁਰੂ ਰਵਿਦਾਸ ਵਿਰੁ¤ਧ ਇਤਰਾਜ਼ਯੋਗ ਭਾਸ਼ਾ ਵਰਤਣ ਦਾ ਆਪਣੇ ਆਪ ਨੋਟਿਸ ਲੈਂਦਿਆਂ ਏਡੀਜੀਪੀ ਕਰਾਈਮ ਨੂੰ ਤਲਬ ਕੀਤਾ ਹੈ। ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਬੰਗਾ ਨੇ ਇਸ ਨੂੰ ਜਮਹੂਰੀ ਸਮਾਜ ਵਿ¤ਚ ਗੰਭੀਰ ਅਪਰਾਧ ਦ¤ਸਿਆ ਹੈ।ਕਮਿਸ਼ਨ ਨੇ ਅਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਕਰਾਇਮ) ਨੂੰ ਨੋਟਿਸ ਜਾਰੀ ਕਰਦਿਆਂ 10 ਮਾਰਚ ਨੂੰ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿ¤ਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸੋਹਣ ਸਿੰਘ ਠੰਡਲ ਨੇ ਨੇ ਕਿਹਾ ਹੈ ਕਿ ਅਜਿਹੀਆਂ ਹਿਰਦੇਵੇਦਕ ਤੇ ਸਮਾਜ ਨੂੰ ਪਾੜ੍ਹਨ ਵਾਲੀਆਂ ਘਟਨਾਵਾਂ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਠੰਡਲ ਨੇ ਕਿਹਾ ਕਿ ਇਸ ਘਟਨਾ ਨਾਲ ਪੂਰੇ ਸਮਾਜ ਦੇ ਹਿਰਦੇ ਵਲੂੰਧਰੇ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਦੇ ਵੀ ਨਹੀਂ ਬਖਸ਼ੇਗਾ ਜਿਹੜੇ ਸਮਾਜ ਵਿ¤ਚ ਵੰਡੀਆਂ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰਾਂ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਤਹਿਤ ਉਨ੍ਹਾਂ ਖਿਲਾਫ ਥਾਣਾ ਸਦਰ ਕਪੂਰਥਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਸ਼ਰਾਰਤੀ ਅਨਸਰਾਂ ਵ¤ਲੋਂ ਬੀਤੇ ਦਿਨੀਂ ਸੋਸ਼ਲ ਨੈਟਵਰਕਿੰਗ ਸਾਈਟਸ ਉਪਰ ਗੁਰੂ ਰਵਿਦਾਸ ਬਾਰੇ ਇਤਰਾਜ਼ਯੋਗ ਟਿ¤ਪਣੀਆਂ ਕੀਤੀਆਂ ਗਈਆਂ ਸਨ ਜਿਸ ਬਾਰੇ ਥਾਣਾ ਸਦਰ ਕਪੂਰਥਲਾ ਵਿਖੇ ਕੇਸ ਦਰਜ ਕਰ ਲਿਆ।



