Skip to content
Independent perspectives. Global stories.
BREAKING

ਸ੍ਰੀ ਗੁਰੂ ਰਵਿਦਾਸ ਵਿਰੁੱਧ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ ਖਿਲਾਫ ਕੇਸ ਦਰਜ

Share this story

ਚੰਡੀਗੜ੍ਹ, 4 ਮਾਰਚ (ਪੀ. ਟੀ.)- ਸ਼ਰਾਰਤੀ ਅਨਸਰਾਂ ਵੱਲੋਂ ਬੀਤੇ ਦਿਨੀਂ ਸੋਸ਼ਲ ਨੈਟਵਰਕਿੰਗ ਸਾਈਟਸ ਉਪਰ ਸ੍ਰੀ ਗੁਰੂ ਰਵਿਦਾਸ ਪ੍ਰਤੀ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਥਾਣਾ ਸਦਰ ਕਪੂਰਥਲਾ ਵਿਖੇ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਅੱਜ ਇਥੇ ਜਾਰੀ ਪ੍ਰੈ¤ਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ. ਸੋਹਣ ਸਿੰਘ ਠੰਡਲ ਨੇ ਦੱਸਿਆ ਕਿ ਅਜਿਹੀਆਂ ਹਿਰਦੇਵੇਧਕ ਅਤੇ ਸਮਾਜ ਨੂੰ ਪਾੜ੍ਹਨ ਵਾਲੀਆਂ ਘਟਨਾਵਾਂ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ. ਠੰਡਲ ਨੇ ਕਿਹਾ ਕਿ ਇਸ ਘਟਨਾ ਨਾਲ ਪੂਰੇ ਸਮਾਜ ਦੇ ਹਿਰਦੇ ਵਲੂੰਧਰੇ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਦੇ ਵੀ ਨਹੀਂ ਬਖਸ਼ੇਗੀ ਜਿਹੜੇ ਸਮਾਜ ਵਿੱਚ ਵੰਡੀਆਂ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰਾਂ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਤਹਿਤ ਉਨ੍ਹਾਂ ਖਿਲਾਫ

ਥਾਣਾ ਸਦਰ ਕਪੂਰਥਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਸ੍ਰ.ਠੰਡਲ ਨੇ ਕਿਹਾ ਕਿ ਪਾਰਟੀ ਦਾ ਐਸ.ਸੀ. ਵਿੰਗ ਵੀ ਅਜਿਹੀਆਂ ਘਟਨਾਵਾਂ ਨੂੰ ਕਦੇ ਨਹੀਂ ਬਰਦਾਸ਼ਤ ਕਰੇਗਾ ਅਤੇ ਅਜਿਹੇ ਮਾਮਲਿਆਂ ਨੂੰ ਸਰਕਾਰ ਅਤੇ ਪੁਲਿਸ ਦੇ ਧਿਆਨ ਵਿੱਚ ਸਖਤ ਕਾਨੂੰਨੀ ਕਾਰਵਾਈ ਨੂੰ ਅੰਜ਼ਾਮ ਪਹੁੰਚਾਉਣ ਤੱਕ ਪੈਰਵਾਈ ਕਰੇਗਾ। ਸ੍ਰ. ਠੰਡਲ ਨੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਪੀਰਾਂ ਦੀ ਵਰੋਸਾਈ ਧਰਤੀ ਹੈ ਇਥੋਂ ਦੇ ਲੋਕ ਸਦਾ ਹੀ ਧਾਰਮਿਕ ਸਹਿਣਸ਼ੀਲਤਾ ਦਾ ਸਬੂਤ ਦਿੰਦੇ ਹੋਏ ਸਦਾ ਇਕਜੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਵੀ ਸਮਾਜ ਦੇ ਸਮੂਹ ਵਰਗਾਂ ਦੀ ਪੈਰਵਾਈ ਕਰਦੀ ਹੈ ਅਤੇ ਇਸ ਕਾਰਨ ਸਮਾਜ ਵਿੱਚ ਵੰਡੀਆਂ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖਤੀ ਨਾਲ ਨੱਥ ਪਾਈ ਜਾਵੇ।

WRITTEN BY