Skip to content
Independent perspectives. Global stories.
BREAKING

ਜਾਹੋ ਜਲਾਲ ਨਾਲ ਆਰੰਭ ਹੋਇਆ ਸ੍ਰੀ ਅਨੰਦਪੁਰ ਸਾਹਿਬ ਦਾ ਹੋਲਾ ਮਹੱਲਾ

Share this story

Page-1_24 ਸ੍ਰੀ ਅਨੰਦਪੁਰ ਸਾਹਿਬ, 4 ਮਾਰਚ (ਦਵਿੰਦਰਪਾਲ ਸਿੰਘ/ਅੰਕੁਸ਼)-ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਜਾਹੋ ਜਲਾਲ ‘ਤੇ ਸ਼ਾਨੋ ਸ਼ੋਕਤ ਨਾਲ ਆਰੰਭ ਹੋਇਆ। ਪਹਿਲੇ ਦਿਨ ਹੀ ਸੰਗਤਾਂ ਲੱਖਾਂ ਦੀ ਤਾਦਾਦ ‘ਚ ਤਖਤ ਸ਼੍ਰੀ ਕੇਸਗੜ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿਚ ਨਤਮਸਤਕ ਹੋਈਆਂ। ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਵਲੋਂ ਅੰਮ੍ਰਿਤ ਵੇਲੇ ਦੀਆਂ ਗੁਰਮਤਿ ਵਿਚਾਰਾਂ ਤੋਂ ਬਾਅਦ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਅਤੇ ਗਿਆਨੀ ਮੱਲ ਵਲੋਂ ਅਰਦਾਸ ਕਰਕੇ ਹੋਲੇ ਮਹੱਲੇ ਦੀ ਆਰੰਭਤਾ ਕੀਤੀ ਗਈ ਉਪਰੰਤ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ, ਢਾਡੀਆਂ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ। ਇਸ ਮੋਕੇ ਹੈੱਡ ਗ੍ਰੰਥੀ

ਸੁਖਵਿੰਦਰ ਸਿੰਘ, ਤਖਤ ਸ਼੍ਰੀ ਕੇਸਗੜ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਗਰੇਵਾਲ,  ਅਮਨਦੀਪ ਸਿੰਘ, ਮਨਦੀੋਪ ਸਿੰਘ, ਵਧੀਕ ਮੈਨੇਜਰ ਰਣਬੀਰ ਸਿੰਘ ਕਲੋਤਾ, ਸਰੂਪ ਸਿੰਘ, ਐਡਵੋਕੇਟ ਹਰਦੇਵ ਸਿੰਘ ਹੈਪੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਮੇਲੇ ਦੋਰਾਨ ਵੱਡੀ ਗਿਣਤੀ ਵਿਚ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਸ਼੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਿਆਂ ਵਿਚ ਨਤਮਸਤਕ ਹੋਈਆਂ। ਵੱਡੀ ਗਿਣਤੀ ਵਿਚ ਪਹੁੰਚੇ ਸ਼ਰਧਾਲੂਆਂ ਵਲੌਂ  ਆਪਣੇ ਆਪਣੇ ਵਾਹਨਾਂ ਟਰੱਕਾਂ, ਕਾਰਾ ਅਤੇ ਮੋਟਰਸਾਇਕਲਾਂ ‘ਤੇ ਸਵਾਰ ਹੋਕੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸ਼੍ਰੀ ਅਨੰਦਪੁਰ ਸਾਹਿਬ ਦੇ ਇਲਾਕੇ ਨੂੰ ਖਾਲਸਾਈ ਰੰਗ ਵਿਚ ਰੰਗ ਦਿੱਤਾ। ਸੰਗਤਾਂ ਵਲੋਂ ਥਾਂ ਥਾਂ ਤੇ ਅਨੇਕਾਂ ਤਰਾਂ ਦੇ ਲੰਗਰ ਵੀ ਲਗਾਏ ਗਏ ਹਨ। ਇਸ ਕੋਮੀ ਤਿਉਹਾਰ ਤੇ ਸਿਹਤ ਵਿਭਾਗ ਵਲੋਂ ਵੱਖ ਵੱਖ ਥਾਵਾਂ ਤੇ ਲਗਾਈਆਂ ਆਰਜੀ ਡਿਸਪੈਂਸਰੀਆਂ, ਪਖਾਨੇ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਵੀ ਪੂਰੀ ਤਰਾਂ ਕੀਤੇ ਹੋਏ ਹਨ। ਸੁਰੱਖਿਆਂ ਲਈ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀੌਤੀ ਗਈ ਹੈ। ਸਿੱਖ ਮਿਸ਼ਨਰੀ ਕਾਲਜ, ਸਟੱਡੀ ਸਰਕਰ ਤੇ ਹੋਰ ਜੱਥੇਬੰਦੀਆਂ ਵਲੋਂ ਧਾਰਮਿਕ ਲਿਟਰੇਚਰ ਵੀ ਲਗਾਏ ਗਏ ਹਨ। 6 ਮਾਰਚ ਨੂੰ ਸ਼੍ਰੋਮਣੀ ਕਮੇਟੀ ਤੇ ਨਿਹੰਗ ਸਿੰਘਾਂ ਵਲੋਂ ਨਗਰ ਕੀਰਤਨ ਕੱਢ ਕੇ ਚਰਨ ਗੰਗਾ ਸਟੇਡੀਅਮ ਵਿਚ  ਹਰ ਸਾਲ ਦੀ ਤਰਾਂ ਨਿਹੰਗ ਸਿੰਘ ਜੱਥੇਬੰਦੀਆਂ ਵਲੋਂ ਘੌੜ ਦੌੜ ਦੇ ਹੈਰਾਨੀਜਨਕ ਜੋਹਰ ਵੀ ਦਿਖਾਏ ਜਾਣਗੇ ਉਪਰੰਤ ਹੋਲੇ ਮਹੱਲੇ ਦੀ ਸਮਾਪਤੀ ਹੋਵੇਗੀ।

WRITTEN BY