Skip to content
Independent perspectives. Global stories.
BREAKING

ਕਾਂਗਰਸ ਨੂੰ ਵੱਡਾ ਝਟਕਾ: ਸਾਬਕਾ ਵਿਧਾਇਕ ਡਾ. ਮੋਹੀ ਅਕਾਲੀ ਦਲ ਵਿਚ ਸ਼ਾਮਿਲ

Share this story

ਚੰਡੀਗੜ੍ਹ, 5 ਮਾਰਚ (ਪੀ. ਟੀ.)- ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਸਾਬਕਾ ਕਾਂਗਰਸੀ ਵਿਧਾਇਕ ਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਮੈਂਬਰ ਡਾ. ਸਤਵੰਤ ਸਿੰਘ ਮੋਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।ਪਾਰਟੀ ਵਿਚ ਡਾ. ਮੋਹੀ ਦਾ ਸਵਾਗਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਡਾ. ਮੋਹੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਸ. ਪਰਕਾਸ਼ ਸਿੰਘ ਬਾਦਲ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਅਪਣਾਈਆਂ ਵਿਕਾਸਮੁਖੀ ਤੇ ਲੋਕ ਪੱਖੀ ਨੀਤੀਆਂ ’ਤੇ ਮੋਹਰ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਲੋਕਾਂ ਨੇ ਸਪੱਸ਼ਟ ਤੌਰ ’ਤੇ ਵਿਕਾਸ ਦੇ ਨਾਮ ’ਤੇ ਗਠਜੋੜ ਦੇ ਉਦਵਾਰਾਂ ਦੇ ਹੱਕ ਵਿਚ ਵੋਟ ਪਾਈ ਹੈ। ਉਨ੍ਹ੍ਯਾਂ ਕਿਹਾ ਕਿ ਵਿਧਾਨ ਸਭਾ, ਲੋਕ ਸਭਾ ਤੇ ਹੁਣ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਨਤੀਜਿਆਂ ਨੇ ਇਹ ਸਾਬਿਤ

ਕਰ ਦਿੱਤਾ ਹੈ ਕਿ ਕਾਂਗਰਸ ਇਕ ਮੁੱਦਾਹੀਣ, ਅਗਵਾਈ ਤੇ ਨਜ਼ਰੀਆ ਰਹਿਤ ਪਾਰਟੀ ਹੈ, ਜਿਸਦਾ ਕੋਈ ਭਵਿੱਖ ਨਹੀ  ਹੈ। ਉਨ੍ਹਾਂ ਕਿਹਾ ਕਿ ਅਨੇਕ੍ਯਾਂ ਸੀਨੀਅਰ ਕਾਂਗÐਰਸੀ ਆਗੂ ਤੇ ਵਿਧਾਇਕ ਅਕਾਲੀ ਦਲ ਵਿਚ ਸ਼ਾਮਿਲ ਹੋਣ ਲਈ ਤਿਆਰ ਹਨ, ਜਿਨ੍ਹਾਂ ਨੂੰ ਢੁੱਕਵਾਂ ਸਮਾਂ ਆਉਣ ’ਤੇ ਅਕਾਲੀ ਦਲ ਵਿਚ ਸ਼ਾਮਿਲ ਕੀਤਾ ਜਾਵੇਗਾ। ਇਸ ਮੌਕੇ ਡਾ. ਮੋਹੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਮਰਥਕਾਂ ਤੇ ਆਮ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਫੈਸਲਾ ਲਿਆ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਜਾਬ ਦੇ ਵਿਕਾਸ ਨੂੰ ਯਕੀਨੀ ਬਣਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਉਹ ਦੇਸ਼ ਦੇ ਸਭ ਤੋਂ ਸੀਨੀਅਰ ਆਗੂ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਤੋਂ ਬਹੁਤ ਪ੍ਰਭਾਵਿਤ ਹਨ। ਇਸ ਮੌਕੇ  ਮੁੱਖ ਤੌਰ ’ਤੇ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ,  ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਤੇ ਸ਼ਗਿੰਦਰਪਾਲ ਸਿੰਘ ਹਾਜ਼ਰ ਸਨ। 

WRITTEN BY