Skip to content
Independent perspectives. Global stories.
BREAKING

ਭਾਰਤੀ ਸਭਿਅੱਤਾ ਦਾ ਪ੍ਰਤੀਕ ਖੇਤਰੀ ਸਰਸ ਮੇਲੇ ਦਾ ਬਠਿੰਡਾ ’ਚ ਹੋਇਆ ਸ਼ਾਨਦਾਰ ਆਗਾਜ਼

Share this story

ਬਠਿੰਡਾ, 7 ਮਾਰਚ (ਗੁਰਤੇਜ ਸਿੱਧੂ)-18 ਮਾਰਚ ਤੱਕ ਚੱਲਣ ਵਾਲੇ ਖੇਤਰੀ ਸਰਸ ਮੇਲੇ ਦਾ ਅੱਜ ਬਠਿੰਡਾ ਦੇ ਰੋਜ਼ ਗਾਰਡਨ ਪਲਾਜ਼ਾ ਵਿਖੇ ਭਾਰੀ ਇਕੱਠ ਦੌਰਾਨ ਸ਼ਾਨਦਾਰ ਆਗਾਜ਼ ਹੋ ਗਿਆ ਹੈ ਅਤੇ ਇਹ ਸ਼ਾਨਦਾਰ ਆਗਾਜ਼ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ਼੍ਰੀ ਸਿਕੰਦਰ ਸਿੰਘ ਮਲੂਕਾ ਨੇ ਕੀਤਾ। ਉਨ੍ਹਾਂ ਸਭ ਤੋਂ ਪਹਿਲਾਂ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਆਏ ਦਸਤਕਾਰਾਂ ਵਲੋਂ ਲਗਾਏ ਗਏ ਸਟਾਲਾਂ ਦਾ ਦੌਰਾ ਕੀਤਾ, ਉਪਰੰਤ ਉਨ੍ਹਾਂ ਮੇਲਾ ਸ਼ੁਰੂ ਕਰਨ ਦੀ ਘੋਸ਼ਣਾ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਲਈ ਇਹ ਬੜੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਇਥੇ ਭਾਰਤੀ ਸਭਿਅਤਾ ਦਾ ਪ੍ਰਤੀਕ ਖੇਤਰੀ ਸਰਸ ਮੇਲਾ ਲੱਗ ਰਿਹਾ ਹੈ। ਸ਼੍ਰੀ ਮਲੂਕਾ ਨੇ ਕਿਹਾ ਕਿ 9 ਮਾਰਚ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸ਼੍ਰੀ ਸੁਖਬੀਰ ਸਿੰਘ ਬਾਦਲ ਵੀ ਇਸ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ 22 ਰਾਜਾਂ ਦੇ ਕਲਾਕਾਰਾਂ ਤੇ ਦਸਤਕਾਰਾਂ ਵਲੋਂ ਪੇਸ਼ ਕੀਤੀ ਜਾ ਰਹੀ

ਆਪੋ-ਆਪਣੇ ਰਾਜ ਦੀ ਝਲਕ ਸਭ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਮੇਲੇ ਵਿਚ ਜਿੱਥੇ ਸਕੂਲੀ ਵਿਦਿਆਰਥੀਆਂ ਵਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਥੇ 200 ਦੇ ਕਰੀਬ ਸਟਾਲਾਂ ਵੀ ਲਗਾਈਆਂ ਗਈਆਂ ਹਨ, ਜਿੱਥੇ ਜਨਤਾ ਦੀ ਕਾਫੀ ਭੀੜ ਨਜ਼ਰ ਆ ਰਹੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਨਤਾ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਕੇ ਮੇਲੇ ਦੀ ਰੌਣਕ ਵਧਾਉਣੀ ਚਾਹੀਦੀ ਹੈ ਅਤੇ ਭਾਰਤੀ ਸਭਿੱਅਤਾ ਦੇ ਵੱਖ-ਵੱਖ ਰੰਗਾਂ ਤੋਂ ਜਾਣੂ ਹੋਣਾ ਚਾਹੀਦਾ ਹੈ।  
            ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਨੋਡਲ ਅਫ਼ਸਰ ਖੇਤਰੀ ਸਰਸ ਮੇਲਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਅੱਜ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਦੀਆਂ ਟੀਮਾਂ ਰੰਗ-ਬਰੰਗੇ ਪਹਿਰਾਵਿਆਂ ਵਿਚ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਸਨ।

WRITTEN BY