Skip to content
Independent perspectives. Global stories.
BREAKING

ਵਿਸ਼ਵ ਮਹਿਲਾ ਦਿਵਸ ਮੌਕੇ ਰੈਡ ਕਰਾਸ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ

Share this story

ਜ¦ਧਰ, 8 ਮਾਰਚ (ਸੁਖਵਿੰਦਰ ਦਕੋਹਾ)- ਔਰਤਾਂ ਨੂੰ ਸਮਾਜ ਵਿਚ ਬਣਦਾ ਮਾਨ ਸਨਮਾਨ ਦੇਣ ਤੋਂ ਬਿਨ੍ਹਾਂ ਕੋਈ ਵੀ ਦੇਸ਼ ਤਰੱਕੀ ਦੀਆਂ ਮੰਜ਼ਿਲਾਂ ਨੂੰ ਨਹੀਂ ਛੂਹ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀਮਤੀ ਰਾਣਾ ਕੰਵਰਦੀਪ ਕੌਰ ਸਿਵਲ ਜੱਜ (ਸੀਨੀਅਰ ਡਵੀਜ਼ਨ)–ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜ¦ਧਰ ਨੇ ਅੱਜ ਸ੍ਰੀ ਆਰ.ਐਸ.ਅੱਤਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ –ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜ¦ਧਰ ਦੀ ਰਹਿਨੁਮਾਈ ਹੇਠ ਸਥਾਨਕ ਰੈਡ ਕਰਾਸ ਭਵਨ ਜ¦ਧਰ ਵਿਖੇ ਵਿਸ਼ਵ ਮਹਿਲਾ ਦਿਵਸ ਦੇ ਮੌਕੇ ’ਤੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪਹਿਲਾ ਮਹਿਲਾ ਦਿਵਸ ਨਿਯੂਯਾਰਕ ਵਿਖੇ ਮਨਾਇਆ ਗਿਆ ਸੀ ਅਤੇ ਉਸ ਤੋਂ ਬਾਅਦ ਲਗਾਤਾਰ ਇਹ ਦਿਵਸ ਮੁਲਕਾਂ ਦੇ ਨਾਲ -ਨਾਲ ਸੂਬਿਆਂ ਅਤੇ ਜ਼ਿਲ੍ਹਾ ਪੱਧਰ ’ਤੇ ਮਨਾਇਆ ਜਾ ਰਿਹਾ ਹੈ।  ਉਨ੍ਹਾਂ

ਕਿਹਾ ਕਿ ਔਰਤਾਂ ਨੂੰ ਕਿਸੇ ਵੀ ਖੇਤਰ ਵਿਚ ਆਪਣੇ-ਆਪ ਨੂੰ ਘੱਟ ਨਹੀਂ ਸਮਝਣਾ ਚਾਹੀਦਾ । ਉਨ੍ਹਾਂ ਕਿਹਾ ਕਿ ਅੱਜ ਔਰਤਾਂ ਵਲੋਂ ਸਿੱਖਿਆ,ਖੇਡਾਂ ਅਤੇ ਸਾਇੰਸ ਤੋਂ ਇਲਾਵਾ ਹੋਰ ਵੀ ਕਈ ਅਹਿਮ ਖੇਤਰਾਂ ਵਿਚ ਵੱਡੀਆਂ ਮੱਲਾਂ ਮਾਰੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਨੇ ਸਮੂਹ ਮਹਿਲਾਵਾਂ ਨੂੰ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿਹਾ ਅੱਜ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਉਨ੍ਹਾਂ ਦਾ ਸ਼ੋਸ਼ਣ ਨਾ ਕਰ ਸਕੇ। ਇਸ ਮੌਕੇ ਉਨ੍ਹਾਂ ਨੇ ਔਰਤਾਂ ਵਾਸਤੇ ਉਪਲਬੱਧ ਮੁਫ਼ਤ ਕਾਨੂੰਨੀ ਸਹਾਇਤਾ ,ਅਪਰਾਧ ਪੀੜਤਾਂ ਲਈ ਮੁਆਵਜ਼ਾ ਸਕੀਮ,ਘਰੇਲੂ ਹਿੰਸਾ ਸੁਰੱਖਿਆ ਕਾਨੂੰਨ ,ਭਰੂਣ ਹੱਤਿਆ ਰੋਕਣ ਲਈ ਬਣੇ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

WRITTEN BY