Skip to content
Independent perspectives. Global stories.
BREAKING

ਸ਼ਾਂਤੀਪੂਰਨ ਸਥਾਨਕ ਸਰਕਾਰਾਂ ਦੀਆਂ ਚੋਣਾਂ ਦਾ ਸਿਹਰਾ ਮੁੱਖ ਮੰਤਰੀ ਨੂੰ : ਸੁਖਬੀਰ ਸਿੰਘ ਬਾਦਲ

Share this story

ਜਗਦੀਸ਼ ਭੋਲਾ ਵੱਲੋਂ ਜੇਲ੍ਹ ਅਧਿਕਾਰੀਆਂ ’ਤੇ ਲਾਏ ਦੋਸ਼ਾਂ ਦੀ ਜਾਂਚ ਲਈ ਡੀ.ਜੀ.ਪੀ. ਨੂੰ ਨਿਰਦੇਸ਼
Page-1_03 ਬਠਿੰਡਾ, 9 ਮਾਰਚ- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਹਾਲ ਹੀ ਵਿਚ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਬਿਲਕੁਲ ਅਮਨ-ਅਮਾਨ ਨਾਲ ਹੋਣ ਦਾ ਸਿਹਰਾ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿਚ ਵੱਡਾ ਫਤਵਾ ਦੇ ਕੇ ਫਿਰ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਵਿਕਾਸ ਚਾਹੁੰਦੇ ਹਨ।ਅੱਜ ਇੱਥੇ  ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਦੇ ਨਾਲ 13.16 ਕਰੋੜ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਨਵੇਂ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਜਗਦੀਸ਼ ਭੋਲਾ ਵਲੋਂ ਨਾਭਾ ਜੇਲ੍ਹ ਦੇ ਅਧਿਕਾਰੀਆਂ ’ਤੇ ਪ੍ਰੇਸ਼ਾਨ

ਕਰਨ ਦੇ ਲਾਏ ਦੋਸ਼ਾਂ ਬਾਰੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਇਸ ਸਬੰਧੀ ਡੀ.ਜੀ.ਪੀ.  ਪੰਜਾਬ ਨੂੰ ਜਾਂਚ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਬੀਤੇ ਕੱਲ੍ਹ ਵਾਪਰੀ ਜਬਰ ਜਨਾਹ ਦੀ ਘਟਨਾ ਬਾਰੇ ਸ. ਬਾਦਲ ਨੇ ਕਿਹਾ ਕਿ  ਪੰਜਾਬ ਸਰਕਾਰ ਔਰਤਾਂ ਵਿਰੁੱਧ ਕਿਸੇ ਵੀ ਜੁਰਮ ਨੂੰ ਬਰਦਾਸ਼ਤ ਨਹੀਂ ਕਰੇਗੀ ਤੇ ਪੰਜਾਬ ਦੇ ਡੀ.ਜੀ.ਪੀ. ਨੂੰ ਅਜਿਹੇ ਕੇਸਾਂ ਵਿਚ ਦੋਸ਼ੀਆਂ ਨਾਲ ਸਖਤੀ ਨਾਲ ਨਿਪਟਣ ਲਈ ਕਿਹਾ ਗਿਆ ਹੈ। ਬੇਮੌਸਮੀ ਬਾਰਿਸ਼ ਨਾਲ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਸ. ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵਲੋਂ ਕੇਂਦਰ ਸਰਕਾਰ ਕੋਲੋਂ 3600 ਕਰੋੜ ਰੁਪੈ ਦੇ ਪੈਕੇਜ਼ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਸਰਕਾਰ ਵਲੋਂ ਪੰਜਾਬ  ਨੂੰ ਨਹਿਰਾਂ ਦੀ ਸਫਾਈ ਕਰਨ ਤੇ ਹੋਰ ਅਨੇਕਾਂ ਵੱਡੇ ਪ੍ਰਾਜੈਕਟ ਦਿੱਤੇ ਗਏ ਹਨ ਅਤੇ ਆਉਣ  ਵਾਲੇ ਮਹੀਨਿਆਂ ਦੌਰਾਨ ਹੋਰ ਵੱਡੇ ਪ੍ਰਾਜੈਕਟ ਪੰਜਾਬ ਨੂੰ ਅਲਾਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਠਿੰਡਾ-ਚੰਡੀਗੜ੍ਹ ਸੜਕ ਨੂੰ 4 ਮਾਰਗੀ ਕਰਨ ਲਈ ਟੈਂਡਰ ਪ੍ਰਕ੍ਰਿਆ ਮੁਕੰਮਲ ਹੋ ਚੁੱਕੀ ਹੈ।
ਚੇਅਰਮੈਨ ਜਿਲ੍ਹਾ ਪ੍ਰੀਸ਼ਦ ਸ.  ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਸਾਲ 2013-14 ਦੌਰਾਨ 297 ਪਿੰਡਾਂ ਨੂੰ 1041.18 ਲੱਖ  ਰੁਪੈ ਵਿਕਾਸ ਕੰਮਾਂ ਲਈ ਦਿੱਤੇ ਗਏ ਹਨ।
ਇਸ ਪਿੱਛੋਂ ਸਾਰਸ ਮੇਲੇ ਦੌਰਾਨ ਸ਼ਿਰਕਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਸ ਮੇਲੇ ਨਾਲ ਸਵੈ ਸਹਾਇਤਾ ਗਰੁੱਪਾਂ ਨੂੰ ਹੁਲਾਰਾ ਮਿਲਦਾ ਹੈ ਅਤੇ ਵੱਖ-ਵੱਖ ਰਾਜਾਂ ਦੇ ਲੋਕਾਂ ਵਿਚਕਾਰ ਨੇੜਤਾ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅੰਮ੍ਰਿਤਸਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਨੂੰ ਕਸ਼ਮੀਰੀ ਪਸ਼ਮੀਨਾ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਆਸਾਮ ਦੇ ਬੀਹੂ ਨਾਚ ਦਾ ਵੀ ਅਨੰਦ ਲਿਆ।
ਇਸ ਮੌਕੇ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਮੁੱਖ ਸੰਸਦੀ ਸਕੱਤਰ ਸ਼੍ਰੀ ਸਰੂਪ ਚੰਦ ਸਿੰਗਲਾ, ਆਈ ਜੀ ਡਾ ਜਤਿੰਦਰ ਜੈਨ, ਡਿਪਟੀ ਕਮਿਸ਼ਨਰ ਬਸੰਤ ਗਰਗ, ਐਸ.ਐਸ.ਪੀ. ਇੰਦਰ ਮੋਹਨ ਸਿੰਘ ਭੱਟੀ, ਏ.ਡੀ.ਸੀ. (ਵਿਕਾਸ) ਵਰਿੰਦਰ ਕੁਮਾਰ ਸ਼ਰਮਾ, ਡੀ.ਡੀ.ਪੀ.ਓ.  ਰਾਜਿੰਦਰ ਬੱਤਰਾ, ਅਕਾਲੀ ਦਲ ਪ੍ਰੈਸ ਸੱਕਤਰ ਡਾ ੳਮ ਪ੍ਰਕਾਸ਼ ਸ਼ਰਮਾ ਹਾਜ਼ਰ ਸਨ।

WRITTEN BY