April 22, 2026 4:44 pm

ਬੱਚੇ ਤੋਂ ਨਹੀਂ ਕਰਵਾਈ ਜਾ ਸਕਦੀ ਮਜ਼ਦੂਰੀ : ਗਿਰੀਸ਼

ਜ¦ਧਰ, 10 ਮਾਰਚ (ਪੀ. ਟੀ.)- ਬਾਲ ਮਜ਼ਦੂਰੀ ਰੋਕੂ ਕਾਨੂੰਨ 1986 ਅਧੀਨ 14 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਤੋਂ ਮਜ਼ਦੂਰੀ ਨਹੀਂ ਕਰਵਾਈ ਜਾ ਸਕਦੀ ਅਤੇ ਇਸੇ ਕਾਨੂੰਨ ਦੀ ਧਾਰਾ 16 ਅਧੀਨ ਕੋਈ ਵੀ ਵਿਅਕਤੀ ਬਾਲ ਮਜ਼ਦੂਰੀ ਖਿਲਾਫ਼ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਨੂੰ ਰੋਕਣ ਲਈ ਬਣੀ ਜ਼ਿਲ੍ਹਾ ਟਾਸਕ ਫੋਰਸ ਦੀ ਰਿਵੀਊ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਨੂੰ ਸਖ਼ਤੀ ਨਾਲ ਰੋਕਣ ਦੇ ਮਕਸਦ ਨਾਲ ਕਿਰਤ ਵਿਭਾਗ ਵਲੋਂ ਜ਼ਿਲ੍ਹੇ ਅੰਦਰ ਬੀਤੇ ਮਹੀਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਬਾਲ ਮਜ਼ਦੂਰੀ ਕਰਦੇ ਤਿੰਨ ਬਾਲ ਕਿਰਤੀਆਂ ਨੂੰ ਛੁਡਵਾਇਆ ਗਿਆ ਅਤੇ ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਦੇ ਚਲਾਨ ਕੀਤੇ ਗਏ।

Send this to a friend