April 21, 2026 5:23 pm

ਸਰਕਾਰੀ ਸਕੂਲਾਂ ’ਚ ਨਵੇਂ ਵਿੱਦਿਅਕ ਸੈਸ਼ਨ ਦੀਆਂ ਕਿਤਾਬਾਂ ਪਹੁੰਚਣੀਆਂ ਸ਼ੁਰੂ

Page-1_31 ਬਰਨਾਲਾ, 12 ਮਾਰਚ (ਸੱਤਬਚਨ/ਖੁੱਡੀ ਕਲਾਂ)- ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਾਲਾਨਾ ਪੇਪਰ ਸ਼ੁਰੂ ਹੋ ਚੁੱਕੇ ਹਨ ਅਤੇ ਵਿਭਾਗੀ ਹਦਾਇਤਾਂ ਅਨੁਸਾਰ ਇਕੱਤੀ ਮਾਰਚ ਨੂੰ ਮਾਪੇ ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦੀ ਸਥਿਤੀ ਬਾਬਤ ਮਾਪਿਆਂ ਨੂੰ ਜਾਣੂ ਕਰਵਾਇਆ ਜਾਵੇਗਾ। ਸਰਕਾਰੀ ਸਕੂਲਾਂ ਵਿੱਚ ਨਵਾਂ ਵਿੱਦਿਅਕ ਵਰ੍ਹਾ ਪਹਿਲੀ ਅਪਰੈਲ ਤੋਂ ਸ਼ੁਰੂ ਹੋਵੇਗਾ। ਪੰਜਾਬ ਸਰਕਾਰ ਵੱਲੋਂ ਪਹਿਲੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਰਵ ਸਿੱਖਿਆ ਪ੍ਰੋਗਰਾਮ ਅਧੀਨ ਕਿਤਾਬਾਂ ਮੁਫਤ ਮੁਹੱਈਆ ਕਰਵਾਈਆਂ ਜਾਂਦੀਆ ਹਨ। ਇਹ ਮੁਫਤ ਪੁਸਤਕਾਂ ਵਿਦਿਆਰਥੀਆਂ ਨੂੰ ਜਮਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਮੁਹੱਈਆ ਕਰਵਾਉਣ ਦੇ ਦਾਅਵੇ ਇਸ ਵਾਰ ਸੱਚ ਸਾਬਤ ਹੋ ਰਹੇ ਹਨ। ਵਿਭਾਗ ਵੱਲੋਂ ਖੁਦ

ਸਕੂਲਾਂ ਵਿੱਚ ਕਿਤਾਬਾਂ ਪਹੁੰਚਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਵਰਣਨਯੋਗ ਹੈ ਕਿ ਸ਼ੈਸਨ ਸ਼ੁਰੂ ਹੋਣ ’ਤੇ ਵੀ ਵਿਦਿਆਰਥੀਆਂ ਨੂੰ ਕਿਤਾਬਾਂ ਨਾ ਮਿਲਣ ਦੀਆਂ ਖਬਰਾਂ ਪਿਛਲੇ ਵਰ੍ਹਿਆਂ ਵਿੱਚ ਆਮ ਸਨ। ਕਈ ਵਾਰ ਤਾਂ ਇਹ ਮੁਫਤ ਮਿਲਣ ਵਾਲੀਆਂ ਪਾਠ ਪੁਸਤਕਾਂ ਵਿਦਿਆਰਥੀਆਂ ਨੂੰ ਜੂਨ ਦੀਆਂ ਛੁੱਟੀਆਂ ਤੋਂ ਬਾਅਦ ਹੀ ਨਸੀਬ ਹੁੰਦੀਆਂ ਸਨ। ਪਰ ਇਸ ਸਾਲ ਇਸ ਮੁੱਦੇ ’ਤੇ ਵਿਭਾਗ ਅਤੇ ਸਰਕਾਰ ਦੀ ਗੰਭੀਰਤਾ ਸਪੱਸ਼ਟ ਵਿਖਾਈ ਦੇ ਰਹੀ ਹੈ। ਜ਼ਿਲ੍ਹਾ ਬਰਨਾਲਾ ਦੇ ਬਹੁਗਿਣਤੀ ਸਕੂਲਾਂ ਵਿੱਚ ਨਵੇਂ ਵਿੱਦਿਅਕ ਵਰ੍ਹੇ ਦੀਆਂ ਪਾਠ ਪਸਤਕਾਂ ਪਹੁੰਚ ਚੁੱਕੀਆਂ ਹਨ ਜਿਸ ਸਦਕਾ ਵਿਦਿਆਰਥੀ ਅਸਰਦਾਰ ਤਰੀਕੇ ਨਾਲ ਆਪਣਾ ਨਵਾਂ ਸ਼ੈਸਨ ਸ਼ੁਰੂ ਕਰ ਸਕਣਗੇ।

Send this to a friend