April 21, 2026 5:23 pm

ਇਕਬਾਲ ਸਿੰਘ ਸੰਧੂ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ ਵਜੋਂ ਸਹੁੰ ਚੁੱਕੀ

Page-1_23 ਚੰਡੀਗੜ੍ਹ ,12 ਮਾਰਚ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਵੇਰੇ ਇੱਥੇ ਪੰਜਾਬ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਇਕਬਾਲ ਸਿੰਘ ਸੰਧੂ ਨੂੰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ ਵਜੋਂ ਅਹੁਦੇ ਦਾ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਸੰਧੂ ਦੀ ਨਿਯੁਕਤੀ ਨਾਲ ਬੋਰਡ ਦੇ ਮੈਂਬਰਾਂ ਦੀ ਕੁੱਲ ਗਿਣਤੀ ਹੁਣ 12 ਹੋ ਗਈ ਹੈ। ਇਸ ਦੌਰਾਨ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸਲ ਨੇ ਸ੍ਰੀ ਸੰਧੂ ਦੇ ਸੰਹੁ ਚੁੱਕ ਸਮਾਗਮ ਦੀ ਕਾਰਵਾਈ ਨੂੰ ਆਰੰਭ ਕੀਤਾ। ਇਸ ਸਮਾਗਮ ਵਿੱਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ.ਸੰਧੂ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ.ਕੇ.ਰਾਜੂ, ਸਕੱਤਰ ਪ੍ਰਸੋਨਲ ਸ੍ਰੀ ਵਿਕਾਸ ਪ੍ਰਤਾਪ

ਅਤੇ ਵਿਸ਼ੇਸ ਸਕੱਤਰ ਪ੍ਰਸੋਨਲ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਤੋਂ ਇਲਾਵਾ ਅਧੀਨ ਸੇਵਾਵਾਂ ਬੋਰਡ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸੀਨੀਅਰ ਆਗੂ ਤੇ ਵਰਕਰ ਹਾਜ਼ਰ ਸਨ। ਸ੍ਰੀ ਸੰਧੂ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਵੀ ਸਮਾਗਮ ਵਿੱਚ ਹਾਜ਼ਰ ਸਨ।

Send this to a friend