ਪੱਖੋ ਕਲਾਂ, 12 ਮਾਰਚ (ਇੰਦਰਜੀਤ ਨਥਾਣਾ)- ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਅੱਜ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਨਗਰ ਕੌਂਸਲ ਪ੍ਰਧਾਨ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਰਨਾਲਾ ਸ੍ਰੀ ਸੰਜੀਵ ਸ਼ੋਰੀ ਨੂੰ ਸੰਸਥਾ ਦੇ ਪ੍ਰਧਾਨ ਸੰਤ ਬਾਬਾ ਚਰਨਪੁਰੀ ਜੀ, ਟਰੱਸਟੀ ਮੈਂਬਰ ਸ. ਰਵਿੰਦਰਜੀਤ ਸਿੰਘ ਬਿੰਦੀ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਖੋ ਕਲਾਂ ਦੇ ਸਰਪੰਚ ਸ. ਸੁਖਪਾਲ ਸਿੰਘ ਸਮਰਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਟਰੱਸਟੀ ਮੈਂਬਰ ਸ. ਰਵਿੰਦਰਜੀਤ ਸਿੰਘ ਬਿੰਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਸੰਜੀਵ ਸ਼ੋਰੀ ਇੱਕ ਸਮਾਜ ਸੇਵੀ ਹੋਣ ਦੇ ਨਾਲ ਨਾਲ ਸ਼ੁਰੂ ਤੋਂ ਹੀ ਵਿਦਿਅਕ ਖੇਤਰ ਨਾਲ ਜੁੜੇ ਹੋਏ ਹਨ। ਉਹ ਸਮਾਜਿਕ
ਅਤੇ ਵਿਦਿਆ ਦੇ ਹਰ ਖੇਤਰ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ। ਇਸ ਮੌਕੇ ਸ੍ਰੀ ਸ਼ੋਰੀ ਨੇ ਬੱਚਿਆਂ ਨੂੰ ਉਨ੍ਹਾਂ ਦੀ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਚੰਗੀ ਵਿਦਿਆ ਪ੍ਰਾਪਤ ਕਰਕੇ ਆਪਣੀਆਂ ਮੰਜ਼ਿਲਾਂ ਨੂੰ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਵਿਦਿਆ ਤੋਂ ਵੱਡਾ ਕੋਈ ਧਨ ਨਹੀਂ ਹੈ। ਇਸ ਕਰਕੇ ਹਰ ਮਾਂ-ਬਾਪ ਨੂੰ ਆਪਣੇ ਬੱਚੇ ਨੂੰ ਚੰਗੀ ਵਿਦਿਅਕ ਸਿੱਖਿਆ ਮੁਹੱਈਆ ਕਰਵਾਉਣੀ ਚਾਹੀਦੀ ਹੈ।