ਸਰਕਾਰ ਪਾਰਟੀਆਂ ਨੂੰ ਡਰਾਉਣ ਦੀ ਕੋਸ਼ਿਸ਼ ’ਚ : ਕਾਂਗਰਸ ਦਾ ਦੋਸ਼
ਦਿ¤ਲੀ, 16 ਮਾਰਚ (ਪੀ. ਟੀ. ਲਾਇਵ)- ਕਾਂਗਰਸ ਨੇ ਅੱਜ ਜ਼ੋਰਦਾਰ ਤਰੀਕੇ ਨਾਲ ਸੰਸਦ ਵਿੱਚ ਦਿੱਲੀ ਪੁਲਿਸ ਵੱਲੋਂ ਪਾਰਟੀ ਦੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਬਾਰੇ ਪੁੱਛਗਿੱਛ ਦਾ ਮਾਮਲਾ ਉਠਾਇਆ। ਇਸ ਮੁੱਦੇ ’ਤੇ ਸੰਸਦ ਵਿੱਚ ਕਾਫੀ ਹੰਗਾਮਾ ਵੀ ਹੋਇਆ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਸਰਕਾਰ ਸਿਆਸੀ ਪਾਰਟੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਕਾਂਗਰਸ ਵੱਲੋਂ ਇਹ ਮਾਮਲਾ ਦੋਵਾਂ ਸਦਨਾਂ ਵਿੱਚ ਉਠਾਇਆ ਗਿਆ। ਕਾਂਗਰਸ ਦੀ ਤਰਫੋਂ ਰਾਜਸਭਾ ਵਿੱਚ ਬੋਲਦੇ ਹੋਏ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਗੁਲਾਬ ਨਬੀ ਅਜ਼ਾਦ ਨੇ ਦੋਸ਼ ਲਾਇਆ ਕਿ ਸਰਕਾਰ ਇਸ ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਸਿਆਸੀ ਪਾਰਟੀਆਂ ਨੂੰ ਡਰਾਉਣ ਦੀ ਕੋਸ਼ਿਸ਼ ਵਿੱਚ ਹੈ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਬਣਨ ਤੋਂ ਬਾਅਦ ਪਹਿਲਾਂ ਧਾਰਮਿਕ ਅਜਾਦੀ ’ਤੇ ਰੋਕ
ਲਗਾਉਣ ਦੀ ਕੋਸ਼ਿਸ਼ ਹੋ ਰਹੀ ਸੀ, ਹੁਣ ਸਿਆਸੀ ਦਲਾਂ ਉ¤ਪਰ ਰੋਕਾਂ ਲਾਈਆਂ ਜਾ ਰਹੀਆਂ ਹਨ। ਕਾਂਗਰਸ ਨੇ ਮੰਗ ਕੀਤੀ ਕਿ ਇਸ ਮੁੱਦੇ ਉ¤ਪਰ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਸੰਸਦ ਅੰਦਰ ਜਵਾਬ ਦੇਣ। ਜੇਡੀਯੂ ਨੇਤਾ ਸ੍ਰੀ ਕੇਸੀ ਤਿਆਗੀ ਨੇ ਵੀ ਇਸ ਮੁੱਦੇ ’ਤੇ ਕਾਂਗਰਸ ਦਾ ਸਾਥ ਦਿੱਤਾ। ਉਧਰ ਦੂਜੇ ਪਾਸੇ ਦਿੱਲੀ ਪੁਲਿਸ ਨੇ ਇਸ ਪੂਰੇ ਮਾਮਲੇ ਸਬੰਧੀ ਰਿਪੋਰਟ ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਨ ਰਿਜੀਜੂ ਨੂੰ ਰਿਪੋਰਟ ਸੌਂਪ ਦਿੱਤੀ ਹੈ। ਕਾਂਗਰਸ ਦਾ ਦੋਸ਼ ਹੈ ਕਿ ਦਿੱਲੀ ਪੁਲਿਸ ਦੇ ਇੱਕ ਕਰਮਚਾਰੀ ਨੇ ਰਾਹੁਲ ਗਾਂਧੀ ਦੇ ਦਫ਼ਤਰ ਆ ਕੇ ਕਈ ਬੇਤੁਕੇ ਸਵਾਲ ਪੁੱਛੇ ਅਤੇ ਇਹ ਜਾਨਣ ਦੀ ਕੋਸ਼ਿਸ਼ ਕੀਤੀ ਕਿ ਰਾਹੁਲ ਗਾਂਧੀ ਦੀਆਂ ਅੱਖਾਂ ਦਾ ਰੰਗ ਕੀ ਹੈ ਅਤੇ ਉਹ ਕਿਸ ਤਰ੍ਹਾਂ ਦੇ ਜੂਤੇ ਪਹਿਣਦੇ ਹਨ। ਦਿੱਲੀ ਪੁਲਿਸ ਭਾਵੇਂ ਇਸ ਸਬੰਧੀ ਸਫਾਈ ਦੇ ਚੁੱਕੀ ਹੈ ਪ੍ਰੰਤੂ ਕਾਂਗਰਸ ਇਸ ਮੁੱਦੇ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਵਿੱਚ ਹੈ।