April 16, 2026 7:49 am

ਬਾਦਲ ਨੂੰ ਪਦਮ ਵਿਭੂਸ਼ਣ ਦੇਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਰਾਸ਼ਟਰਪਤੀ ਦੇ ਧੰਨਵਾਦ ਦਾ ਮਤਾ ਆਮ ਸਹਿਮਤੀ ਨਾਲ ਪਾਸ…

ਢੀਂਡਸਾ ਵੱਲੋਂ ਪੇਸ਼ ਮਤੇ ਦਾ ਕਾਂਗਰਸ ਸਣੇ ਸਮੁੱਚੇ ਸਦਨ ਵੱਲੋਂ ਸਮਰਥਨ
index ਜਲੰਧਰ/ਚੰਡੀਗੜ੍ਹ, 16 ਮਾਰਚ- ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕਰਨ ਦੇ ਫੈਸਲੇ ਦਾ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦਾ ਆਮ ਸਹਿਮਤੀ ਨਾਲ ਧੰਨਵਾਦ ਕੀਤਾ ਹੈ।ਪੰਜਾਬ ਦੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਇਸ ਮਤੇ ਨੂੰ ਪੇਸ਼ ਕਰਦੇ ਹੋਏ ਕਿਹਾ ਕਿ ਰਾਸ਼ਟਰਪਤੀ ਨੇ ਸ. ਬਾਦਲ ਨੂੰ ਗਰੀਬਾਂ ਅਤੇ ਆਮ ਲੋਕਾਂ ਪ੍ਰਤੀ ਸੇਵਾਵਾਂ ਦੇ ਕਾਰਨ ਪਦਮ ਵਿਭੂਸ਼ਣ ਦੇਣ ਦਾ ਐਲਾਨ ਕੀਤਾ ਹੈ ਜਿਸ ਕਰਕੇ ਵਿਧਾਨ ਸਭਾ ਵੱਲੋਂ ਆਮ ਸਹਿਮਤੀ ਨਾਲ ਰਾਸ਼ਟਰਪਤੀ ਦਾ ਧੰਨਵਾਦ ਕਰਨਾ ਚਾਹੀਦਾ ਹੈ। ਮਤੇ ਵਿੱਚ ਕਿਹਾ ਗਿਆ, ‘‘ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਵਲੋਂ ਦੇਸ਼ ਦੇ 66ਵੇਂ ਗਣਤੰਤਰ ਦਿਵਸ 26 ਜਨਵਰੀ,

2015 ’ਤੇ ਪੰਜਾਬ ਦੇ ਅਤਿ ਸਤਿਕਾਰਯੋਗ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀਆਂ ਗਰੀਬ ਜਨਤਾ, ਦਲਿਤਾਂ ਅਤੇ ਕਿਸਾਨਾਂ ਪ੍ਰਤੀ ਬਹੁਤ ¦ਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਦੇਸ਼ ਦਾ ਬਹੁਤ ਹੀ ਗੌਰਵਸ਼ਾਲੀ ਅਵਾਰਡ ਪਦਮ ਵਿਭੂਸ਼ਣ ਪ੍ਰਦਾਨ ਕੀਤਾ ਹੈ। ਇਹ ਅਵਾਰਡ ਸੰਸਾਰ ਵਿਚ ਵਸਦੇ ਸਮੁੱਚੇ ਪੰਜਾਬੀਆਂ ਦਾ ਅਤੇ ਪੰਜਾਬੀਅਤ ਦਾ ਸਨਮਾਨ ਹੈ। ਇਸ ਲਈ ਇਹ ਸਦਨ ਮਾਨਯੋਗ ਰਾਸ਼ਟਰਪਤੀ ਦਾ ਧੰਨਵਾਦ ਕਰਦਾ ਹੈ ਅਤੇ ਸਤਿਕਾਰਯੋਗ ਸ. ਪਰਕਾਸ਼ ਸਿੰਘ ਬਾਦਲ, ਮੁੱਖ ਮੰਤਰੀ ਪੰਜਾਬ ਨੂੰ ਅਤੇ ਸਮੂਹ ਪੰਜਾਬੀਆਂ ਨੂੰ ਵਧਾਈ ਪੇਸ਼ ਕਰਦਾ ਹੈ।’’ ਇਸ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਵਿਧਾਇਕ ਸ਼੍ਰੀ ਬ੍ਰਹਮ ਮਹਿੰਦਰਾ ਨੇ ਇਸ ਮਤੇ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਉਹ ਅਤੇ ਕਾਂਗਰਸ ਪਾਰਟੀ ਸ. ਬਾਦਲ ਨੂੰ ਇਹ ਸਨਮਾਨ ਦੇਣ ਵਾਲੇ ਇਸ ਧੰਨਵਾਦ ਦੇ ਮਤੇ ਦਾ ਸਮਰਥਨ ਕਰਦੀ ਹੈ। ਇਸ ਤੋਂ ਬਾਅਦ ਸ. ਬਾਦਲ ਨੇ ਉਨ੍ਹਾਂ ਨੂੰ ਇਹ ਅਵਾਰਡ ਦੇਣ ਲਈ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਅਵਾਰਡ ਉਨ੍ਹਾਂ ਦਾ ਨਹੀਂ ਸਗੋਂ ਸੂਬੇ ਦੇ ਸਾਰੇ ਲੋਕਾਂ ਦਾ ਹੈ। ਸ. ਬਾਦਲ ਨੇ ਇਸ ਮਤੇ ਨੂੰ ਆਮ ਸਹਿਮਤੀ ਨਾਲ ਪਾਸ ਕਰਨ ਲਈ ਸਦਨ ਖਾਸ ਕਰ ਵਿਰੋਧੀ ਧਿਰ ਦੇ ਮੈਂਬਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।

Send this to a friend