ਜ¦ਧਰ, 19 ਮਾਰਚ (ਪੀ. ਟੀ.)- ਜ਼ਿਲ੍ਹੇ ਦੀਆਂ ਬੈਂਕਾਂ ਨੇ ਦਸੰਬਰ ਮਹੀਨੇ ਤੱਕ 7257.75 ਕਰੋੜ ਰੁਪਏ ਦੇ ਕਰਜ਼ਿਆਂ ਦੇ ਮਿੱਥੇ ਟੀਚਿਆਂ ਦੇ ਮੁਕਾਬਲੇ 8171.62 ਕਰੋੜ ਰੁਪਏ ਦੇ ਕਰਜ਼ੇ ਜਾਰੀ ਕਰਕੇ 112.59 ਫੀਸਦੀ ਟੀਚੇ ਦੀ ਪ੍ਰਾਪਤੀ ਕੀਤੀ ਗਈ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕੁਮਾਰ ਅਮਿਤ ਨੇ ਬੈਂਕਾਂ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਸੈਕਟਰ ਲਈ 3510 ਕਰੋੜ, ਗੈਰ ਖੇਤੀ ਧੰਦਿਆਂ ਲਈ 1375 ਕਰੋੜ ਅਤੇ ਹੋਰ ਤਰਜੀਹੀ ਖੇਤਰ ਲਈ 1030 ਕਰੋੜ ਅਤੇ ਗੈਰ ਤਰਜੀਹੀ ਖੇਤਰ ਲਈ 2256 ਕਰੋੜ ਰੁਪਏ ਦੇ ਕਰਜ਼ੇ ਜਾਰੀ ਕੀਤੇ ਗਏ ਹਨ। ਉਨ੍ਹਾਂ ਮਿੱਥੇ ਟੀਚੇ ਤੋਂ ਵੱਧ ਟੀਚੇ ਪ੍ਰਾਪਤ ਕਰਨ ਵਾਲੇ ਬੈਂਕਾਂ ਦੀ ਸ਼ਲਾਘਾ ਕੀਤੀ ਅਤੇ 50 ਫੀਸਦੀ ਤੋਂ ਘੱਟ ਟੀਚੇ ਪ੍ਰਾਪਤ ਕਰਨ ਵਾਲੀਆਂ ਬੈਂਕਾਂ ਪ੍ਰਤੀ ਸਖ਼ਤ ਨੋਟਿਸ ਲੈਂਦਿਆਂ ਆਪਣੇ ਰਹਿੰਦੇ ਟੀਚੇ ਪੂਰੇ ਕਰਨ ਦੀ ਹਦਾਇਤ ਕੀਤੀ। ਸ੍ਰੀ ਅਮਿਤ ਨੇ ਕਿਹਾ ਕਿ ਸਵੈ-ਰੁਜ਼ਗਾਰ
ਸਕੀਮਾਂ ਅਧੀਨ ਬੈਂਕਾਂ ਵਿਚ ਆਏ ਕੇਸਾਂ ਨੂੰ 15 ਦਿਨਾਂ ਵਿਚ ਨਿਪਟਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬੇਰੁਜ਼ਗਾਰ ਨੌਜਵਾਨ ਬੈਂਕਾਂ ਤੋਂ ਛੇਤੀ ਕਰਜ਼ੇ ਪ੍ਰਾਪਤ ਕਰਕੇ ਆਪਣੇ ਕਾਰੋਬਾਰ ਸ਼ੁਰੂ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿਚ 1622 ਸਵੈ-ਸਹਾਇਤਾ ਗਰੁ¤ਪ ਬਣਾਏ ਗਏ ਹਨ, ਜਿਨ੍ਹਾਂ ਵਿਚ 1183 ਗਰੁ¤ਪਾਂ ਨੂੰ ਕ੍ਰੈਡਿਟ ¦ਿਕ ਕੀਤਾ ਗਿਆ ਹੈ।