April 22, 2026 3:07 am

ਇਸਤਰੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ 65 ਵਾਰਡਾਂ ਦੇ ਪ੍ਰਧਾਨਾਂ ਦੀਆਂ ਨਿਯੁਕਤੀਆਂ ਜਲਦ : ਰਾਜਵਿੰਦਰ ਕੌਰ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ)- ਇਸਤਰੀ ਅਕਾਲੀ ਦਲ ਬਾਦਲ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਦੀ ਅਗਵਾਈ ਵਿੱਚ ਕੀਤੀ ਗਈ। ਜਿਸ ਵਿੱਚ ਜੱਥੇ ਨਾਲ ਜੁੜੀਆਂ ਬੀਬੀ ਪਹੁੰਚੀਆਂ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਜੋ ਮੇੈਂਬਰਸ਼ਿਪ ਕੀਤੀ ਜਾ ਰਹੀ ਹੈ, ਇਸਦੇ ਚੱਲਦੇ ਅੱਜ ਬੀਬੀਆਂ ਦੀ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸਤਰੀ ਅਕਾਲੀ ਦਲ ਬਾਦਲ ਵੱਲੋਂ ਅੰਮ੍ਰਿਤਸਰ ਸ਼ਹਿਰ ਦੀਆਂ 65 ਵਾਰਡਾਂ ਵਿੱਚ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸਤਰੀ ਅਕਾਲੀ ਦਲ ਦੀ ਮੈਂਬਰ ਬਨਣ ਲਈ ਬੀਬੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸਤਰੀ ਅਕਾਲੀ ਦਲ ਨਾਲ ਜੁੂੜੀਆਂ ਬੀਬੀਆਂ ਪੁਰੀ ਮਹਿਨਤ ਦੇ ਨਾਲ ਲੋਕਾਂ ਦੀਆਂ ਸੇਵਾ ਕਰਣਗੀਆਂ। ਆਉਣ ਵਾਲੇ ਦਿਨਾਂ ਵਿੱਚ ਇਸਤਰੀ ਅਕਾਲੀ ਦਲ ਬਾਦਲ ਦੀਆਂ ਬੀਬੀਆਂ ਦਾ ਵੱਡਾ ਕਾਫਲਾ ਆਉਣ ਵਾਲੀਆਂ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਬਲਵਿੰਦਰ ਕੌਰ, ਚਰਨਜੀਤ ਕੌਰ ਵੇਰਕਾ,, ਅਮਰਜੀਤ ਕੌਰ, ਰਣਜੀਤ ਕੌਰ, ਕੁਲਜੀਤ ਕੌਰ, ਕਰਮਜੀਤ ਕੌਰ, ਪ੍ਰੀਤੀ ਭਾਟੀਆ, ਕਿਰਨਜੀਤ ਕੌਰ, ਗਿਆਨ  ਕੌਰ, ਜੱਸੀ ਕੋਰ ਆਦਿ ਹਾਜ਼ਰ ਸਨ।

Send this to a friend