April 22, 2026 4:33 pm

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ

ਅੱਜ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ
ਅੰਮ੍ਰਿਤਸਰ 8 ਅਪ੍ਰੈਲ (ਰਾਜੇਸ਼ ਡੈਨੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਧਰਮ ਰੱਖਿਅਕ, ਮਹਾਨ ਪਰਉਪਕਾਰੀ, ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਆਯੋਜਿਤ ਕੀਤਾ ਗਿਆ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ’ਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ।ਨਗਰ ਕੀਰਤਨ ਵਿੱਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ. ਹਰਜਾਪ ਸਿੰਘ ਸੁਲਤਾਨਵਿੰਡ ਤੇ ਸ੍ਰ: ਬਿਕਰਮਜੀਤ

ਸਿੰਘ ਕੋਟਲਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ.ਮਹਿੰਦਰ ਸਿੰਘ ਆਹਲੀ, ਸ.ਹਰਭਜਨ ਸਿੰਘ ਮਨਾਵਾਂ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ, ਸ. ਹਰਮਿੰਦਰ ਸਿੰਘ ਮੂਧਲ ਸਾਬਕਾ ਮੀਤ ਸਕੱਤਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਤੇ ਸ. ਹਰਜਿੰਦਰ ਸਿੰਘ , ਸ: ਇੰਦਰ ਮੋਹਣ ਸਿੰਘ ‘ਅਨਜਾਣ’, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਐਡੀਸ਼ਨਲ ਮੈਨੇਜਰ ਸ. ਹਰਜਿੰਦਰ ਸਿੰਘ, ਸ. ਜਤਿੰਦਰ ਸਿੰਘ, ਸ. ਸੁਖਰਾਜ ਸਿੰਘ ਤੇ ਸ. ਰਘਬੀਰ ਸਿੰਘ, ਸ੍ਰ: ਕਰਮਬੀਰ ਸਿੰਘ, ਸ੍ਰ: ਜਸਵਿੰਦਰ ਦੀਪ ਸਿੰਘ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ, ਸਮੂਹ ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਸ਼ਬਦੀ ਜਥੇ, ਗੱਤਕਾ ਪਾਰਟੀਆਂ, ਵੱਖ-ਵੱਖ ਸਕੂਲਾਂ ਦੇ ਬੱਚੇ ਅਤੇ ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਪੈਦਲ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸਰਾਂ ਗੁਰੂ ਰਾਮਦਾਸ, ਬਾਬਾ ਦੀਪ ਸਿੰਘ ਕਲੌਨੀ, ਚੌਂਕ ਜੈ ਸਿੰਘ, ਚਾਵਲ ਮੰਡੀ, ਚੌਂਕ ਛੱਤੀ ਖੂਹੀ, ਬਾਜ਼ਾਰ ਮਾਈ ਸੇਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।
9 ਅਪ੍ਰੈਲ ਨੂੰ ਪ੍ਰਕਾਸ਼-ਪੁਰਬ ਵਾਲੇ ਦਿਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਬਾਅਦ ਦੁਪਹਿਰ 2 ਵਜੇ ਤੋਂ ਦੇਰ ਰਾਤ ਤੀਕ ਮਹਾਨ ਕੀਰਤਨ ਦਰਬਾਰ ਹੋਵੇਗਾ। ਪ੍ਰਕਾਸ਼ ਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਵੇਰੇ 9 ਤੋਂ 12 ਵਜੇ ਤੀਕ ਸੁੰਦਰ ਜਲੌ ਸਜਾਏ ਜਾਣਗੇ। ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ ਤੇ ਰਾਤ ਨੂੰ ਦੀਪਮਾਲਾ ਹੋਵੇਗੀ।

Send this to a friend