April 22, 2026 7:49 pm

ਜਾਡਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਦਵਿੰਦਰਪਾਲ ਸਿੰਘ/ ਅੰਕੁਸ਼)- ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾਂ ਸਥਾਪਨਾ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਪਿੰਡ ਜਾਡਲਾ (ਨਵਾਂ-ਸ਼ਹਿਰ) ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਿਆ। ਇਹ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਗੁਰਦਵਾਰਾ ਭੋਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ ਜਿੱਥੇ ਇਸ ਨਗਰ ਕੀਰਤਨ ਦਾ ਸਵਾਗਤ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮ¤ਲ ਸਿੰਘ, ਤਖਤ ਸ਼੍ਰੀ ਕੇਸਗੜ ਸਾਹਿਬ ਦੇ ਮੈਨੇਜਰ ਭਾਈ ਸੁਖਵਿੰਦਰ ਸਿੰਘ ਗਰੇਵਾਲ , ਵਧੀਕ ਸਕੱਤਰ ਜਗੀਰ ਸਿੰਘ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਕੀਤਾ ਗਿਆ। ਇਲਾਕੇ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਉੱਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੋਕੇ ਨਿਹੰਗ ਸਿੰਘਾਂ ਵਲੋਂ ਜੁਝਾਰੂ ਕਰਤੱਬ ਪੇਸ਼ ਕੀਤੇ ਜਾ ਰਹੇ ਸਨ। ਇਸ

ਮੌਕੇ ਨਗਰ ਕੀਰਤਨ ਦੀ ਸਮਾਪਤੀ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮ¤ਲ ਸਿੰਘ ਨੇ ਕੀਤੀ। ਇਸ ਮੋਕੇ ਉਪਰੋਕਤ ਤੋਂ ਇਲਾਵਾ ਹੈਡ ਗ੍ਰੰਥੀ ਗਿ:ਸੁਖਵਿੰਦਰ ਸਿੰਘ, ਅਮਨਦੀਪ ਸਿੰਘ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਜਰਨੈਲ ਸਿੰਘ, ਸਰੂਪ ਸਿੰਘ, ਲਖਵਿੰਦਰ ਸਿੰਘ, ਕਰਮਜੀਤ ਸਿੰਘ ਆਦਿ ਹਾਜ਼ਰ ਸਨ।

Send this to a friend