April 22, 2026 9:29 pm

ਕਸ਼ਮੀਰੀ ਪੰਡਿਤਾਂ ਦੇ ਪੁਨਰਵਾਸ ਦਾ ਫ਼ੈਸਲਾ ਬਦਲਿਆ ਨਹੀਂ ਜਾਵੇਗਾ : ਰਾਜਨਾਥ ਸਿੰਘ

ppp ਨਵੀਂ ਦਿੱਲੀ, 9 ਅਪ੍ਰੈਲ (ਪੀ.ਟੀ.)- ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਸ਼ਮੀਰੀ ਪੰਡਿਤਾਂ ਦੇ ਪੁਨਰਵਾਸ ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸਈਅਦ ਦੇ ਵਿਧਾਨਸਭਾ ’ਚ ਬਿਆਨ ਤੋਂ ਬਾਅਦ ਕਿਹਾ ਕਿ ਸਰਕਾਰ ਨੇ ਕਸ਼ਮੀਰੀ ਪੰਡਿਤਾਂ ਦੇ ਪੁਨਰਵਾਸ ਦਾ ਜੋ ਫ਼ੈਸਲਾ ਕੀਤਾ ਹੈ, ਉਹ ਬਦਲਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਾਰਜ ਯੋਜਨਾ ਨੂੰ ਅਮਲੀ ਜਾਮਾ ਉਦੋਂ ਪੁਆਇਆ ਜਾਵੇਗਾ, ਜਦੋਂ ਅਸੀਂ ਕਸ਼ਮੀਰੀ ਪੰਡਿਤਾਂ ਤੇ ਜੰਮੂ-ਕਸ਼ਮੀਰ ਦੇ ਲੋਕਾਂ ਦੀ ਸੁਰੱਖਿਆ ਨਿਸ਼ਚਿਤ ਕਰ ਸਕਾਂਗੇ।

Send this to a friend