April 23, 2026 5:05 pm

ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਦਾ ਜੋੜ-ਮੇਲਾ

lead2 ਸ੍ਰੀ ਅਨੰਦਪੁਰ ਸਾਹਿਬ, 14 ਅਪ੍ਰੈਲ (ਦਵਿੰਦਰਪਾਲ ਸਿੰਘ/ ਅੰਕੁਸ਼)- ਖਾਲਸਾ ਸਿਰਜਣਾ ਦਿਵਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਵਿਚ ਵੱਡੀ ਗਿਣਤੀ ‘ਚ ਸ਼ਰਧਾਲੂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿਚ ਨਤਮਸਤਕ ਹੋਏ। ਵਿਸਾਖੀ ਵਾਲੇ ਦਿਨ ਭਾਰੀ ਗਿਣਤੀ ਵਿਚ ਸੰਗਤਾਂ ਨੇ ਅੰਮ੍ਰਿਤਪਾਨ ਵੀ ਕੀਤਾ। 13 ਅਪ੍ਰੈਲ ‘ਤੇ 14 ਅਪ੍ਰੈਲ ਨੂੰ ਤਖਤ ਸ਼ੀ ਕੇਸਗੜ ਸਾਹਿਬ ਵਿਖੇ ਦੀਵਾਨ ਵੀ ਸਜਾਏ ਗਏ ਜਿਸ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਮੈਂਬਰ ਪਾਰਲੀਮੈਂਟ ਪ੍ਰੌਫ: ਪ੍ਰੇਮ ਸਿੰਘ ਚੰਦੂਮਾਜਰਾ, ਸਿੱਖਿਆ ਮੰਤਰੀ ਪੰਜਾਬ ਡਾ:ਦਲਜੀਤ ਸਿੰਘ ਚੀਮਾ, ਸ਼੍ਰੌਮਣੀ ਕਮੇਟੀ ਮੈਂਬਰ ਪ੍ਰਿੰ:ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਸੁਖਵਿੰਦਰ ਸਿੰੴਘ ਗਰੇਵਾਲ, ਸਕੱਤਰ ਜਗੀਰ

ਸਿੰਘ, ਐਡ:ਹਰਦੇਵ ਸਿੰਘ, ਅਮਨਦੀਪ ਸਿੰਘ ਆਦਿ ਸ਼ਖਸ਼ੀਅਤਾਂ ਨੇ ਹਾਜ਼ਰੀ ਭਰੀ ਅਤੇ ਇਹਨਾਂ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀਆਂ ਢਾਡੀਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਸਰੋਵਰ ਵਿਚ ਇਸ਼ਨਾਨ ਵੀ ਕੀਤਾ। ਇਸ ਤੋਂ ਇਲਾਵਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਂਘ ਸਾਹਿਬ ਗਿਆਨੀ ਮੱਲ ਸਿੰਘ ਜੀ ਨੇ ਸੰਗਤਾਂ ਨੂੰ ਵਧਾਈ ਦੇ ਨਾਲ ਸਿੱਖ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕੀਤਾ ਜਿਸ ਵਿਚ ਉਹਨਾਂ ਕਿਹਾ ਕਿ ਲੜਕੀ ਅਤੇ ਲੜਕੇ ਦੇ ਵਖਰੇਵੇਂ ਤੋਂ ਉ¤ਪਰ ਉ¤ਠ ਕੇ ਇੱਕੋ ਜਿਹਾ ਮਾਣ ਸਤਿਕਾਰ ਕਰੀਏ। ਦਾਜ ਪ੍ਰਥਾ ਜਿਹੀ ਲਾਹਨਤ ਨੂੰ ਤਿਆਗੀਏ। ਸਿੱਖ ਬੱਚੀ ਨੂੰ ਅੱਜ ਵੀ ਮਾਈ ਭਾਗੋ ਜਿਹੇ ਜੀਵਨ ਦੀ ਲੋੜ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਅਸੀਂ ਬਾਣੇ ਅਤੇ ਬਾਣੀ ਦੇ ਧਾਰਨੀ ਬਣੀਏ, ਅੰਮ੍ਰਿਤ ਛਕ ਕੇ ਪਰਿਵਾਰਾਂ ਸਮੇਤ ਸਿੰਘ ਸਜੀਏ ਅਤੇ ਨਸ਼ਿਆਂ ਦਾ ਤਿਆਗ ਕਰੀਏ। ਮੇਲੇ ਦੋਰਾਨ ਕਿਸੇ ਕਿਸਮ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮਕਸਦ ਨਾਲ ਜਿੱਥੇ ਪੁਲਿਸ ਪ੍ਰਸ਼ਾਸ਼ਨ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਉ¤ਥੇ ਵੱਖ-ਵੱਖ ਜਗ੍ਹਾ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੈਂਪ ਵੀ ਲਗਾਏ ਹੋਏ ਸਨ।

Send this to a friend