April 23, 2026 5:06 pm

ਲਖਵੀ ਦੀ ਰਿਹਾਈ ਨੂੰ ਪਾਕਿ ਸੁਪਰੀਮ ਕੋਰਟ ’ਚ ਚੁਣੌਤੀ

ਇਸਲਾਮਾਬਾਦ, 14 ਅਪ੍ਰੈਲ (ਪੀ.ਟੀ.)- ਪਾਕਿਸਤਾਨ ਦੀ ਪੰਜਾਬ ਸਰਕਾਰ ਨੇ 26/11 ਮੁੰਬਈ ਹਮਲੇ ਦੇ ਮਾਸਟਰਮਾਇੰਡ ਜ਼ਕੀ-ਉਰ-ਰਹਿਮਾਨ ਲਖਵੀ ਦੀ ਰਿਹਾਈ ਨੂੰ ਚੁਨੌਤੀ ਦਿੱਤੀ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ’ਚ ਅਰਜ਼ੀ ਦਾਖਲ ਕਰ ਕੇ ਲਖਵੀ ਦੀ ਹਿਰਾਸਤ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੰਬਈ ਅੱਤਵਾਦੀ ਹਮਲੇ ਦੇ ਅਹਿਮ ਦੋਸ਼ੀ ਜ਼ਕੀ-ਉਰ-ਰਹਿਮਾਨ ਲਖਵੀ ਨੂੰ ਲਾਹੌਰ ਹਾਈ ਕੋਰਟ ਨੇ ਜ਼ਮਾਨਤ ’ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ ਸੀ। ਕੋਰਟ ਨੇ 10 ਲੱਖ ਰੁਪਏ ਦੇ ਨਿਜੀ ਮੁਚੱਲਕੇ ’ਤੇ ਲਖਵੀ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਸੀ।

Send this to a friend