April 24, 2026 2:49 am

ਕਣਕ ਦੀ ਖਰੀਦ ਨਾ ਹੋਣ ਦੇ ਰੋਸ ਵਜੋਂ ਕਿਸਾਨਾਂ ਕੀਤਾ ਸਮਾਣਾ-ਭਵਾਨੀਗੜ੍ਹ ਰੋਡ ਜਾਮ

ਸਮਾਣਾ, 16 ਅਪ੍ਰੈਲ (ਬਲਜੀਤ ਸਿੰਘ ਦੋਦੜਾ)- ਕਣਕ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਸਮਾਣਾ ਭਵਾਨੀਗੜ੍ਹ ਰੋਡ ਜਾਮ ਕਰਕੇ ਆਪਣਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਦੋਂ ਪੱਤਰਕਾਰਾਂ ਦੀ ਟੀਮ ਨੇ ਕਿਸਾਨਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਹ ਪਿਛਲੇ 5 ਦਿਨਾਂ ਤੋਂ ਸਮਾਣਾ ਦੀ ਅਨਾਜ ਮੰਡੀ ਵਿਚ ਬੈਠੇ ਹਨ ਅਤੇ ਕਣਕ ਦੇ ਢੇਰ ਲੱਗੇ ਹੋਏ ਹਨ ਅਤੇ ਕਣਕ ਦਾ ਮੋਸਚਰ ਵੀ ਠੀਕ ਹੈ, ਪਰ ਫੇਰ ਵੀ ਖਰੀਦ ਏਜੰਸੀਆਂ ਵਲੋਂ ਕਣਕ ਦੀ ਖਰੀਦ ਨਹੀਂ ਕੀਤੀ ਜਾ ਰਹੀ ਹੈ ਅਤੇ ਨਾ ਹੀ ਕੋਈ ਖਰੀਦ ਏਜੰਸੀਆਂ ਦੇ ਕਰਮਚਾਰੀ ਮੰਡੀਆਂ ਵਿਚ ਪਹੁੰਚ ਰਹੇ ਹਨ।  ਕਿਸਾਨਾਂ ਵਲੋਂ ਇਕੱਠੇ ਹੋ ਕੇ ਪ੍ਰਸ਼ਾਸਨ ਖਿਲ਼ਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਸੜਕ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਧਰਨਾ ਲਾਇਆ ਗਿਆ। ਇਸ ਮੌਕੇ ਕੋਈ ਵੀ ਉ¤ਚ ਅਧਿਕਾਰੀ ਨਹੀਂ ਪਹੁੰਚਿਆ। ਜਦੋਂ ਇਸ ਸਬੰਧੀ ਮਾਰਕੀਟ ਕਮੇਟੀ ਦੇ ਸੈਕਟਰੀ ਮਨਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਖਰੀਦ

ਏਜੰਸੀਆਂ ਤਾਂ ਖਰੀਦ ਸ਼ੁਰੂ ਕਰ ਦੇਣ, ਪਰ ਪੱਲੇਦਾਰ ਯੂਨੀਅਨ ਦੀ ਹੜਤਾਲ ਕਰਕੇ ਖਰੀਦ ਨਹੀਂ ਕੀਤੀ ਜਾ ਰਹੀ। ਇਸੇ ਕਰਕੇ ਲੋਡਿੰਗ-ਅਨਲੋਡਿੰਗ ਦਾ ਕੰਮ ਨਹੀਂ ਹੋ ਰਿਹਾ। ਜੇਕਰ ਖਰੀਦ ਹੋ ਜਾਂਦੀ ਹੈ ਤਾਂ ਅਨਾਜ ਮੰਡੀਆਂ ਵਿਚ ਹੀ ਰੁਲਦਾ ਰਹੇਗਾ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨਾਲ ਗੱਲ ਚੱਲ ਰਹੀ ਹੈ। ਇਸ ਸਬੰਧੀ ਜਦੋਂ ਸਮਾਣਾ ਦੇ ਐਸ.ਡੀ.ਐਮ. ਅਮਰੇਸ਼ਵਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅੱਜ ਡੀ.ਸੀ. ਪਟਿਆਲਾ ਅਤੇ ਖਰੀਦ ਏਜੰਸੀਆਂ ਦੀ ਮੀਟਿੰਗ ਬੁਲਾਈ ਗਈ ਹੈ ਅਤੇ ਇਸ ਮੀਟਿੰਗ ਵਿਚ ਕਣਕ ਦੀ ਖਰੀਦ ਦਾ ਹੱਲ ਕਰ ਲਿਆ ਜਾਵੇਗਾ, ਪਰ ਫੇਰ ਵੀ ਮਾਰਕੀਟ ਕਮੇਟੀ ਦੇ ਸੈਕਟਰੀ ਅਤੇ ਐਸ.ਡੀ.ਐਮ. ਵਲੋਂ ਵਿਸ਼ਵਾਸ ਦਿੱਤਾ ਗਿਆ, ਪਰ ਫੇਰ ਵੀ ਪਤਾ ਨਹੀਂ ਕਿਸਾਨਾਂ ਦੀ ਪੁੱਤਰਾਂ ਵਾਂਗ ਪਾਲੀ ਫਸਲ ਕਦੋਂ ਤੱਕ ਮੰਡੀਆਂ ਵਿਚ ਰੁਲੇਗੀ ਅਤੇ ਕਦੋਂ ਵਿੱਕ ਕੇ ਕਿਸਾਨਾਂ ਨੂੰ ਸੁੱਖ ਦਾ ਸਾਹ ਮਿਲੇਗਾ।

Send this to a friend