Skip to content
Independent perspectives. Global stories.
BREAKING

ਭਗਤ ਧੰਨਾ ਜੀ ਦਾ ਜਨਮ ਦਿਹਾੜਾ 21 ਅਪ੍ਰੈਲ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ

Share this story

ਅੰਮ੍ਰਿਤਸਰ, 18 ਅਪ੍ਰੈਲ (ਪੀ. ਟੀ.)- ਗੁਰਮਤਿ ਫਲਸਫ਼ੇ ਦੇ ਸੋਮੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਹੱਥੀਂ ਅਭੇਦ ਹੋਏ ਅਕਾਲ ਪੁਰਖ ਦੀ ਰਜ਼ਾ ਵਿੱਚ ਅਥਾਹ ਸ਼ਰਧਾ ਰੱਖਣ ਵਾਲੇ ‘ਭਗਤ ਧੰਨਾ ਜੀ’ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 21 ਅਪ੍ਰੈਲ ਦਿਨ ਮੰਗਲਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈ¤ਸ ਬਿਆਨ ’ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਭਗਤ ਧੰਨਾ ਜੀ’ ਦੇ ਜਨਮ ਦਿਹਾੜੇ ਨੂੰ ਸਮਰਪਿਤ 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ ਤੇ 21 ਅਪ੍ਰੈਲ ਨੂੰ ਸਵੇਰੇ 10 ਵਜੇ ਭੋਗ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ, ਢਾਡੀ ਤੇ

ਕਵੀਸ਼ਰੀ ਜਥੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

WRITTEN BY