April 25, 2026 6:46 am

ਅੱਗ ਨਾਲ ਸੜੀਆਂ ਕਣਕਾਂ ਦਾ ਮੁਆਵਜ਼ਾ ਦਿੱਤਾ ਜਾਵੇ : ਹਰਸਿਮਰਤ ਕੌਰ ਬਾਦਲ

Harsimrat-Badal-dp ਬਠਿੰਡਾ, 23 ਅਪ੍ਰੈਲ (ਅਮਰਜੀਤ ਸਿੱਧੂ, ਇੰਦਰਜੀਤ ਨਥਾਣਾ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਉਨ੍ਹਾਂ ਕਿਸਾਨਾਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਜਿੰਨ੍ਹਾਂ ਦੀ ਕਣਕ ਦੀ ਪੱਕੀ ਫਸਲ ਅੱਗ ਲਗਣ ਦੀਆਂ ਮੰਦਭਾਗੀਆਂ ਘਟਨਾਵਾਂ ਵਿਚ ਸੜ ਕੇ ਸੁਆਹ ਹੋ ਗਈ ਹੈ। ਉਨ੍ਹਾਂ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਕਿ ਅੱਗ ਨਾਲ ਕਣਕਾਂ ਦਾ ਹੋਇਆ ਨੁਕਸਾਨ ਵੀ ਇਕ ਆਪਦਾ ਕਾਰਨ ਹੋਏ ਨੁਕਸਾਨ ਵਰਗਾ ਹੀ ਹੈ ਇਸ ਲਈ ਅੱਗ ਨਾਲ ਨੁਕਸਾਨੀਆਂ ਫਸਲਾਂ ਦਾ ਵੀ ਸਰਕਾਰ ਵੱਲੋਂ ਮੁਆਵਜਾ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਬਹੁਤ ਮਿਹਨਤ ਕਰਕੇ ਫਸਲਾਂ ਪਾਲੀਆਂ ਗਈਆਂ ਸਨ ਅਤੇ ਨਰੂਆਣਾ, ਭੁੱਚੋ ਅਤੇ ਕੁਝ ਹੋਰ ਇਲਾਕਿਆਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਈਆਂ ਹਨ ਇਸ ਲਈ ਇੰਨ੍ਹਾਂ ਕਿਸਾਨਾਂ ਨੂੰ ਢੁਕਵਾਂ ਮੁਆਵਜਾ ਦਿੱਤਾ ਜਾਣਾ ਚਾਹੀਦਾ ਹੈ।

Send this to a friend