ਨਵੀਂ ਦਿੱਲੀ, 26 ਅਪਰੈਲ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸ਼ਾਮ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਉਨ੍ਹਾਂ ਦੀ ਇੱਥੇ 3 ਮੋਤੀਲਾਲ ਨਹਿਰੂ ਮਾਰਗ ਵਿਖੇ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਦੇ ਕੌਮੀ ਮਾਮਲਿਆਂ ਤੇ ਮੀਡਆ ਬਾਰੇ ਸਲਾਹਕਾਰ ਸ੍ਰੀ ਹਰਚਰਨ ਬੈਂਸ ਜੋ ਮੁੱਖ ਮੰਤਰੀ ਨਾਲ ਸਨ, ਨੇ ਇਸ ਮੀਟਿੰਗ ਨੂੰ ਸ਼ਿਸ਼ਟਾਚਾਰ ਮਿਲਣੀ ਦੱਸਿਆ। ਸ੍ਰੀ ਬੈਂਸ ਨੇ ਆਖਿਆ ਕਿ ਦੇਸ਼ ਵਿੱਚ ਪਿਛਲੀ ਆਮ ਚੋਣਾਂ ਤੋਂ ਬਾਅਦ ਸ. ਬਾਦਲ ਦੀ ਸਾਬਕਾ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੀਟਿੰਗ ਸੀ।