April 27, 2026 2:14 pm

ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਜ਼ੋਰਾਂ ’ਤੇ

ਸ੍ਰੀ ਅਨੰਦਪੁਰ ਸਾਹਿਬ, 7 ਮਈ (ਦਵਿੰਦਰਪਾਲ ਸਿੰਘ/ਅੰਕੁਸ਼)- ਸ੍ਰੀ ਗੁਰੂ ਤੇਗਬਹਾਦੁਰ ਸਾਹਿਬ ਜੀ ਵੱਲੋਂ ਵਰਸੋਈ ਪਵਿੱਤਰ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਮਨਾਉਣ ਵਿਚ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਦੇ ਮੱਦੇਨਜ਼ਰ ਸ਼੍ਰੀ ਅਨੰਦਪੁਰ ਸਾਹਿਬ ਵਿਚ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਤੇ ਚੱਲ ਰਹੀਆਂ ਹਨ। ਇਸੇ ਸੰਬੰਧ ਵਿਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਗਰਾਊਂਡ ਵਿਚ ਪੰਡਾਲ ਬਣਾਉਣ ਲਈ ਟੈਂਟ ਆਦਿ ਦਾ ਸਮਾਨ ਪਹੁੰਚਣਾ ਸ਼ੁਰੂ ਹੋ ਗਿਆ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਪੰਡਾਲ ਡੇਢ ਲੱਖ ਸਕੇਅਰ ਫੁੱਟ ਦੇ ਘੇਰੇ ਵਿਚ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਹਨਾਂ ਦਿਨਾਂ ਵਿਚ ਗਰਮੀ ਪੂਰੇ ਜੋਰਾਂ ਤੇ ਹੋਵੇਗੀ ਜਿਸ ਕਰਕੇ ਇਹ ਪੰਡਾਲ ਪੂਰਾ ਏਅਰ ਕੰਡੀਸ਼ਨ ਪੰਡਾਲ ਹੋਵੇਗਾ ਜਿਸ ਵਿਚ ਲੱਖਾਂ

ਦੀ ਗਿਣਤੀ ਵਿਚ ਸੰਗਤਾਂ ਬੈਠ ਸਕਣਗੀਆਂ ਅਤੇ ਇਸ ਪੰਡਾਲ ਦਾ ਨਿਰਮਾਣ ਅੱਜ ਸ਼ੁਰੂ ਹੋ ਗਿਆ ਹੈ ਜੋ ਕਿ ਜਲਦੀ ਹੀ ਮੁਕੰਮਲ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 9 ਮਈ ਤੋਂ ਪੂਰੇ ਸ਼ਹਿਰ ਵਿਚ ਦਿੱਲੀ ਕਮੇਟੀ ਵਲੋਂ ਚਿੱਟੇ ਰੰਗ ਦੀ ਸਫੈਦੀ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ, ਜਿਸ ਨਾਲ ਸ਼੍ਰੀ ਅਨੰਦਪੁਰ ਸਾਹਿਬ ਨੂੰ ਵਾਈਟ ਸਿਟੀ ਦੇ ਨਾਮ ਨਾਲ ਜਾਣਿਆ ਜਾਵੇਗਾ। ਸ੍ਰ:ਗਰੇਵਾਲ ਨੇ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਮਾਗਮਾਂ ਦਾ ਨਜ਼ਾਰਾ ਵੱਖਰਾ ਹੀ ਹੋਵੇਗਾ।

Send this to a friend