ਸ੍ਰੀ ਅਨੰਦਪੁਰ ਸਾਹਿਬ, 9 ਮਈ (ਦਵਿੰਦਰਪਾਲ ਸਿੰਘ/ਅੰਕੁਸ਼)- ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਵਾਈਟ ਸਿਟੀ ਬਣਾਉਣ ਦੀ ਰਸਮੀ ਸ਼ੁਰੂਆਤ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀੇਟੰਗ ਹਾਲ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋਫ: ਪ੍ਰੇਮ ਸਿੰਘ ਚੰਦੂਮਾਜਰਾ ਮੈਬਂਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਉਹਨਾਂ ਦੇ ਸਾਥੀਆਂ ਦੇ ਧੰਨਵਾਦੀ ਹੈ ਜਿਨ੍ਹਾ ਨੇ ਮੁਖ ਮੰਤਰੀ ਪੰਜਾਬ ਦੀ ਤਜ਼ਵੀਜ਼ ਨੂੰ ਮੰਨਦੇ ਹੋਏ ਸ਼੍ਰੀ ਅਨੰਦਪੁਰ ਸਾਹਿਬ ਨੂੰ ਵਾਈੌਟ ਸਿਟੀ ਬਣਾਉਣ ਦਾ ਪ੍ਰੋਗਰਾਮ ਊਲੀਕਦੇ ਹੋਏ ਸੇਵਾ ਸੰਭਾਲੀ ਹੈ ਅਤੇ ਜਿਸਦੀ ਅੱਜ ਰਸਮੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਮਾਗਮ ਅਦੁੱਤੀ ਸਮਾਗਮ ਹੋਣਗੇ ਜਿਸ ਵਿਚ ਦੇਸ਼ ਵਿਦੇਸ਼ਾਂ ਦੀਆਂ ਉ¤ਚ ਕੋਟੀ ਦੀਆਂ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ। ਉਹਨਾਂ ਦੱਸਿਆ ਕਿ
ਇਸ ਮੌਕੇ ਪੰਜਾਬ ਦੇ ਅਤੇ ਦੇਸ਼ ਦੇ ਵੱਡੇ ਸ਼ਹਿਰਾਂ ਤੋਂ ਸ਼੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀਆਂ ਵੀ ਚਲਾਈਆਂ ਜਾਣਗੀਆਂ ਤਾਂ ਜੋ ਸੰਗਤਾਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਲਈ ਕਿਸੇ ਸਮੱਸਿਆ ਦਾ ਸਾਹਮਣਾ ਨਾਂ ਕਰਨਾ ਪਵੇ ।
ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਸ਼੍ਰੀ ਅਨੰਦਪੁਰ ਸਾਹਿਬ ਨੂੰ ਟੁਰਿਸਟ ਹੱਬ ਦੇ ਤੌਰ ਤੇ ਵਿਕਸਿਤ ਕੀਤਾ ਜਾਵੇਗਾ ਜਿਸ ਲਈ ਇਹ ਢੁੱਕਵਾਂ ਸਥਾਨ ਹੈ। ਉਹਨਾਂ ਦੱਸਿਆ ਕਿ ਸ਼੍ਰੀ ਅਨੰਦਪੁਰ ਸਾਹਿਬ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਵਲੋਂੰ 3 ਕਰੋੜ ਰੁਪਏ ਖਰਚੇ ਜਾਣਗੇ ਜਿਸ ਵਿਚੋਂ 2 ਕਰੋੜ ਦੀ ਪਹਿਲੀ ਕਿਸ਼ਤ ਅੱਜ ਨਗਰ ਕੌਂਸਲ ਸ਼੍ਰੀ ਅਨੰਦਪੁਰ ਸਾਹਿਬ ਨੂੰ ਜਾਰੀ ਕਰ ਦਿੱਤੀ ਗਈ ਹੈ । ਸ਼੍ਰੀ ਅਨੰਦਪੁਰ ਸਾਹਿਬ ਨੂੰ ਪਹੁੰਚਣ ਵਾਲੀਆਂ ਸੜਕਾਂ ਨੂੰ ਚੋੜਿਆਂ, ਮਜਬੂਤ ਅਤੇ ਮੁਰੰਮਤ ਕਰਨ ਲਈ 5 ਕਰੋੜ 10 ਲੱਖ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਗਏ ਹਨ । ਉਹਨਾਂ ਦੱਸਿਆ ਕਿ ਸ਼੍ਰੀ ਅਨੰਦਪੁਰ ਸਾਹਿਬ ਦੇ ਪੁਰਾਣੇ ਪ੍ਰੋਜੈਕਟਾਂ ਨਵੀਨੀਕਰਨ ਵੀ ਕੀਤਾ ਜਾਵੇਗਾ।
ਇਸ ਮੌਕੇ ਡਾ:ਦਲਜੀਤ ਸਿੰਘ ਚੀਮਾ ਸਿੱਖਿਆ ਮੰਤਰੀ ਪੰਜਾਬ ਨੇ ਦਸਿਆ ਕਿ ਸ਼੍ਰੀ ਅਨੰਦਪੁਰ ਸਾਹਿਬ ਨੂੰ ਪੱਕੇ ਤੌਰ ੇਤੇ ਵਾਈਟ ਸਿਟੀ ਘੋਸ਼ਿਤ ਕਰਨ ਹਿੱਤ ਵੱਖਰੇ ਤੋਰ ਤੇ ਨੋਟੀਫੀਕੇਸ਼ਨ ਵੀ ਜਾਰੀ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿਚ ਇਸ ਸ਼ਹਿਰ ਦੀਆਂ ਜਿੰਨੀਆਂ ਵੀ ਇਮਾਰਤਾਂ ਬਣਨਗੀਆਂ ਉਹ ਸਫੈਦ ਹੋਣਗੀਆਂ। ਉਹਨਾਂ ਦੱਸਿਆਂ ਕਿ ਇਸ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਮੁਖ ਮੰਤਰੀ ਪੰਜਾਬ ਸ੍ਰ ਪ੍ਰਕਾਸ਼ ਸਿੰਘ ਬਾਦਲ ਵਲੋਂ ਦੇਸ਼ਾਂ ਅਤੇ ਵਿਦੇਸ਼ਾਂ ਦੀਆਂ ਅਹਿਮ ਅਤੇ ਸਾਰੇ ਧਰਮ ਦੇ ਮੁਖੀਆਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ ਡੀ ਐਮ ਸ਼੍ਰੀ ਅਮਰਜੀਤ ਬੈਂਸ, ਨਗਰ ਕੌਂਸਲ ਪ੍ਰਧਾਨ ਸ਼੍ਰੀ ਮਹਿੰਦਰ ਸਿੰਘ ਵਾਲੀਆ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੌੜਾ, ਹੈ¤ਡ ਗ੍ਰੰਥੀ ਸੁਖਵਿੰਦਰ ਸਿੰਘ, ਧੰਨਵੰਤ ਸਿਂਘ, ਦਲਜੀਤ ਸਿੰਘ ਭਿੰਡਰ, ਇੰਦਰਜੀਤ ਸਿੰਘ ਬੇਦੀ, ਠੇਕੇਦਾਰ ਗੁਰਨਾਮ ਸਿਂੰਘ, ਮਨਦੀਪ ਸਿੰਘ, ਮਨਿੰਦਰਪਾਲ ਸਿੰਘ ਮਨੀ, ਮਨਜੀਤ ਸਿੰਘ ਬਾਸੋਵਾਲ, ਕੁਲਵੰਤ ਸਿੰਘ ਬਾਠ ਆਦਿ ਹਾਜ਼ਰ ਸਨ।