ਜਲੰਧਰ/ਚੰਡੀਗੜ੍ਹ, 9 ਮਈ- ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰੋਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਮੌਕੇ 17 ਤੋਂ 19 ਜੂਨ, 2015 ਤੱਕ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ, ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਉਪ ਰਾਸ਼ਟਰਪਤੀ ਡਾ. ਹਾਮਿਦ ਅੰਸਾਰੀ ਨੂੰ ਨਿੱਜੀ ਤੌਰ ’ਤੇ ਸੱਦਾ ਪੱਤਰ ਦਿੱਤਾ ਜਾਵੇਗਾ। ਇਹ ਬਾਰੇ ਫੈਸਲਾ ਸ. ਬਾਦਲ ਨੇ ਅੱਜ ਸਵੇਰੇ ਇੱਥੇ ਪੰਜਾਬ ਭਵਨ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਮਨਾਉਣ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਬਾਰੇ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਮੀਟਿੰਗ ਦੌਰਾਨ ਸ. ਬਾਦਲ ਨੇ ਦੱਸਿਆ ਕਿ ਸਮੂਹ ਕੇਂਦਰੀ ਮੰਤਰੀਆਂ ਅਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਰਧ-ਸਰਕਾਰੀ ਪੱਤਰਾਂ ਰਾਹੀਂ ਸੱਦਾ ਭੇਜਿਆ ਜਾ
ਚੁੱਕਾ ਹੈ। ਇਸ ਵਿਸ਼ਾਲ ਧਾਰਮਿਕ ਸਮਾਰੋਹ ਵਿੱਚ ਵੱਖ-ਵੱਖ ਧਰਮਾਂ ਦੀਆਂ ਉ¤ਘੀਆਂ ਸ਼ਖਸੀਅਤਾਂ ਨੂੰ ਵੀ ਬੁਲਾਇਆ ਜਾ ਰਿਹਾ ਹੈ ਤਾਂ ਜੋ ਧਰਮ ਨਿਰਪੇਖਤਾ ਅਤੇ ਅਨੇਕਤਾ ਵਿੱਚ ਏਕਤਾ ਦੇ ਸੰਦੇਸ਼ ਨੂੰ ਸਹੀ ਮਾਅਨਿਆਂ ਵਿੱਚ ਉਭਾਰਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਲਈ ਬਹੁਤ ਹੀ ਸਤਿਕਾਰਯੋਗ ਧਾਰਮਿਕ ਸ਼ਖਸੀਅਤਾਂ ਤਿੱਬਤੀਆਂ ਦੇ ਧਾਰਮਿਕ ਆਗੂ ਸ੍ਰੀ ਦਲਾਈਲਾਮਾ ਜੀ, ਦਵਾਰਕਾ ਪੀਠ ਦੇ ਸ਼ੰਕਰਚਾਰੀਆ ਜੀ, ਸੁਆਮੀ ਰਾਮਦੇਵ ਜੀ, ਸ੍ਰੀ ਸ੍ਰੀ ਰਵੀ ਸ਼ੰਕਰ ਜੀ, ਈਸਾਈ ਅਤੇ ਮੁਸਲਿਮ ਭਾਈਚਾਰਿਆਂ ਦੀਆਂ ਉ¤ਘੀਆਂ ਧਾਰਮਿਕ ਹਸਤੀਆਂ ਤੋਂ ਇਲਾਵਾ ਦੇਸ਼-ਵਿਦੇਸ਼ ਦੀਆਂ ਸਮਾਜਿਕ ਤੇ ਸਿਆਸੀ ਸ਼ਖਸੀਅਤਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ।
ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਵੱਲੋਂ ਇਸ ਸਮਾਰੋਹ ਲਈ ਤਿਆਰ ਕੀਤੇ ਸੱਦਾ ਪੱਤਰ ਦੇ ਖਰੜੇ ਨੂੰ ਸਹਿਮਤੀ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੱਦਾ ਪੱਤਰ ਤਿੰਨ ਭਾਸ਼ਾਵਾਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਹੋਵੇ ਅਤੇ ਇਨ੍ਹਾਂ ਪੱਤਰਾਂ ’ਤੇ ਸ੍ਰੀ ਅਨੰਦਪੁਰ ਸਾਹਿਬ ਦਾ ਸੰਖੇਪ ਇਤਿਹਾਸ ਵੀ ਦਰਜ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਉਪ ਕੁਲਪਤੀ ਡਾ. ਜਸਪਾਲ ਸਿੰਘ, ਉ¤ਘੇ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਤੇ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ’ਤੇ ਅਧਾਰਿਤ ਚਾਰ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਜੋ ਸੱਦਾ ਪੱਤਰ ਨੂੰ ਅੰਤਮ ਰੂਪ ਦੇਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੀ ਪ੍ਰਮੁੱਖ ਸਕੱਤਰ ਨੂੰ ਆਖਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ, ਇਤਿਹਾਸ ਅਤੇ ਮਹੱਤਤਾ ਬਾਰੇ ਇਕ ਕਿਤਾਬਚਾ ਵੀ ਤਿਆਰ ਕੀਤਾ ਜਾਵੇ ਜਿਸ ਲਈ ਉ¤ਘੇ ਇਤਿਹਾਸਕਾਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਪਾਸੋਂ ਸਬੰਧਤ ਸਮੱਗਰੀ ਹਾਸਲ ਕਰ ਲਈ ਜਾਵੇ। ਮੀਟਿੰਗ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਨੇ ਦੱਸਿਆ ਕਿ ਸਥਾਪਨਾ ਦਿਵਸ ਦੇ ਸਮਾਰੋਹ ਤੱਕ ਸ੍ਰੀ ਅਨੰਦਪੁਰ ਸਾਹਿਬ ਨੂੰ ਸਫੈਦ ਕਰਨ ਦਾ ਕੰਮ ਅੱਜ ਸ਼ੁਰੂ ਗਿਆ ਹੈ ਜਿਸ ਨਾਲ ਪਵਿੱਤਰ ਨਗਰੀ ਨੂੰ ਨਵੀਂ ਦਿੱਖ ਮਿਲੇਗੀ। ਮੀਟਿੰਗ ਵਿੱਚ ਸੱਭਿਾਚਾਰਕ ਮਾਮਲਿਆਂ ਬਾਰੇ ਮੰਤਰੀ ਸ. ਸੋਹਣ ਸਿੰਘ ਠੰਡਲ, ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਦਿਨੇਸ਼ ਬੱਬੂ, ਮੁੱਖ ਮੰਤਰੀ ਦੇ ਕੌਮੀ ਮਾਮਲਿਆਂ ਤੇ ਮੀਡੀਆ ਬਾਰੇ ਸਲਾਹਕਾਰ ਸ੍ਰੀ ਹਰਚਰਨ ਬੈਂਸ, ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ, ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਪ੍ਰਮੁੱਖ ਸਕੱਤਰ ਸੱਭਿਆਚਾਰਕ ਮਾਮਲੇ ਸ੍ਰੀਮਤੀ ਅੰਜਲੀ ਭਾਵੜਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ ਚੀਮਾ, ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਪ੍ਰਿਅੰਕ ਭਾਰਤੀ, ਡਾਇਰੈਕਟਰ ਸੱਭਿਆਚਾਰਕ ਮਾਮਲੇ ਸ੍ਰੀ ਨਵਜੋਤਪਾਲ ਸਿੰਘ ਰੰਧਾਵਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਅਮਰਜੀਤ ਸਿੰਘ ਚਾਵਲਾ, ਵਕਫ਼ ਬੋਰਡ ਦੇ ਸਾਬਕਾ ਚੇਅਰਮੈਨ ਇਜ਼ਹਾਰ ਆਲਮ, ਬ੍ਰਿਗੇਡੀਅਰ (ਸੇਵਾ-ਮੁਕਤ) ਜੇ.ਕੇ. ਗਗਨੇਜਾ, ਉ¤ਘੇ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਤੇ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਤੋਂ ਇਲਾਵਾ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਤਨੂ ਕਸ਼ਅਪ ਹਾਜ਼ਰ ਸਨ।