ਸ੍ਰੀ ਮੁਕਤਸਰ ਸਾਹਿਬ, 13 ਮਈ (ਪੀ. ਟੀ.)- ਗੁਰੂ ਸਹਿਬਾਨ ਦੀਆਂ ਪਾਵਨ-ਪਵਿੱਤਰ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀ ਗਈ ਧਾਰਮਿਕ ਦਰਸ਼ਨ ਦਿਦਾਰ ਯਾਤਰਾ ਦੇ ਅੱਜ ਸ੍ਰੀ ਮੁਕਤਸਰ ਸਾਹਿਬ ਠਹਿਰਾਓ ਮੌਕੇ ਸ਼ਰਧਾਲੂਆਂ ਦਾ ਸ਼ੈਲਾਬ ਉਮੜ ਪਿਆ। ਹਜਾਰਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਪਹੁੰਚ ਕੇ ਗੁਰੂ ਸਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਦਿਦਾਰੇ ਕੀਤੇ। ਸੰਗਤਾਂ ਵਿਚ ਭਾਰੀ ਉਤਸਾਹ ਸੀ ਅਤੇ ਸ਼ਰਧਾਲੂਆਂ ਲਈ ਥਾਂ ਥਾਂ ¦ਗਰ ਲਗਾਏ ਗਏ ਸਨ। ਅੱਜ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਨੇ ਆਪਣੇ ਪਰਿਵਾਰ ਸਮੇਤ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ 14 ਮਈ ਨੂੰ ਸਵੇਰ ਇਹ ਯਾਤਰਾ ਅਗਲੇ ਪੜਾਅ ਲਈ ਰਵਾਨਾ ਹੋਵੇਗੀ। ਇਸ ਤੋਂ ਪਹਿਲੀ ਬੀਤੀ ਰਾਤ ਧਾਰਮਿਕ ਯਾਤਰਾ
ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਣ ਤੇ ਪਿੰਡ ਰੁਪਾਣਾ ਵਿਖੇ ਇਲਾਕੇ ਦੀਆਂ ਸੰਗਤਾਂ ਨੇ ਯੂਥ ਅਕਾਲੀ ਦਲ ਦੇ ਮਾਲਵਾ ਜੋਨ-ਇਕ ਦੇ ਪ੍ਰਧਾਨ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਇੰਚਾਰਜ ਸ: ਕੰਵਰਜੀਤ ਸਿੰਘ ਰੋਜ਼ੀ ਬਕਰੰਦੀ ਦੀ ਅਗਵਾਈ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੇ ਯਤਨਾਂ ਸਦਕਾ ਹੋਏ ਇਸ ਅਹਿਮ ਉਪਰਾਲੇ ਲਈ ਪੰਜਾਬ ਸਰਕਾਰ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਯਾਤਰਾ ਨੌਜਵਾਨਾਂ ਨੂੰ ਉਨ੍ਹਾਂ ਦੇ ਗੌਰਵਸ਼ਾਲੀ ਵਿਰਸੇ ਨਾਲ ਜੋੜਨ ਵਿਚ ਵਿਸੇਸ਼ ਤੌਰ ਤੇ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੀੜੀ ਵਿਚ ਆਪਣੇ ਇਤਿਹਾਸ ਪ੍ਰਤੀ ਜੋ ਜਜ਼ਬਾ ਪਾਇਆ ਜਾ ਰਿਹਾ ਹੈ ਉਹ ਸਿੱਧ ਕਰਦਾ ਹੈ ਕਿ ਅੱਜ ਵੀ ਪੰਜਾਬ ਦੇ ਨੌਜਵਾਨ ਨੂੰ ਆਪਣੇ ਵਿਰਸੇ ਤੇ ਪੂਰਾ ਮਾਣ ਹੈ।
ਇਸ ਤੋਂ ਪਹਿਲਾਂ ਮਲੋਟ ਤੋਂ ਸ਼ੁਰੂ ਹੋਈ ਇਹ ਯਾਤਰਾ ਵੱਖ ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਸ਼ਾਮ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੀ। ਰਾਸਤੇ ਵਿਚ ਥਾਂ ਥਾਂ ਤੇ ਸੰਗਤਾਂ ਵੱਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ ਅਤੇ ¦ਗਰ ਅਤੇ ਚਾਹ ਪਾਣੀ ਦਾ ਪ੍ਰਬੰਧ ਯਾਤਰੀਆਂ ਲਈ ਕੀਤਾ ਗਿਆ। ਈਨਾ ਖੇੜਾ, ਔਲਖ, ਫੂਲੇ ਵਾਲਾ, ਧਿਗਾਣਾ, ਜੌੜੇ ਪੁੱਲ, ਮਹਿਰਾਜਵਾਲਾ, ਚੱਕ ਦੂਹੇ ਵਾਲਾ ਆਦਿ ਪਿੰਡਾਂ ਵਿਖੇ ਸੰਗਤਾਂ ਨੇ ਵਿਸੇਸ਼ ਤੌਰ ਤੇ ਯਾਤਰਾ ਦਾ ਸਵਾਗਤ ਕੀਤਾ। ਇਸ ਮੌਕੇ ਸੰਗਤਾ ਗੁਰੂ ਜਸ ਗਾਇਨ ਕਰ ਰਹੀਆਂ ਸਨ। ਸ਼ਹਿਰ ਦੇ ਬਜਾਰਾਂ ਵਿਚੋਂ ¦ਘਦੇ ਸਮੇਂ ਸੰਗਤਾਂ ਨੇ ਗਰਮਜੋਸੀ ਨਾਲ ਯਾਤਰਾ ਦਾ ਸਵਾਗਤ
ਇੱਥੇ ਜ਼ਿਕਰਯੋਗ ਹੈ ਕਿ ਇਹ ਯਾਤਰਾ ਪਟਿਆਲਾ ਦੇ ਗੁਰੂਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਤੋਂ ਸ਼ੁਰੂ ਹੋਈ ਹੈ ਅਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਨਿਹਾਲ ਕਰਨ ਉਪਰੰਤ ਇਹ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਤੱਕ ਜਾਣੀ ਹੈ। ਇਸ ਯਾਤਰਾ ਪ੍ਰਤੀ ਇਲਾਕੇ ਦੀਆਂ ਸੰਗਤਾਂ ਵਿੱਚ ਵਿਸੇਸ਼ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਸੀ ਅਤੇ ਸਵੇਰ ਤੋਂ ਹੀ ਸ਼ਰਧਾਲੂ ਵੱਡੀ ਗਿਣਤੀ ਵਿਚ ਯਾਤਰਾ ਦੇ ਨਾਲ ਨਾਲ ਚੱਲ ਕੇ ਇਨ੍ਹਾਂ ਯਾਦਗਾਰੀ ਪਲਾਂ ਦੇ ਗਵਾਹ ਬਣ ਰਹੇ ਸਨ। ਇੱਥੇ ਪੁੱਜਣ ਵਾਲਿਆਂ ਵਿਚ ਨੌਜਵਾਨਾਂ ਦੀ ਵੱਡੀ ਗਿਣਤੀ ਸਿੱਧ ਕਰ ਰਹੀ ਸੀ ਕਿ ਅੱਜ ਦਾ ਨੌਜਵਾਨ ਵੀ ਆਪਣੇ ਵਿਰਸੇ ਅਤੇ ਗੌਰਵਸ਼ਾਲੀ ਇਤਿਹਾਸ ਨਾਲ ਜੁੜਨਾ ਲੋਚਦਾ ਹੈ।
ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਸੀਨੀਅਰ ਅਕਾਲੀ ਆਗੂ ਸ: ਮਨਜੀਤ ਸਿੰਘ ਬਰਕੰਦੀ, ਸਰਕਲ ਪ੍ਰਧਾਨ ਸ: ਮਨਜਿੰਦਰ ਸਿੰਘ ਬਿੱਟੂ ਵੀ ਉਚੇਚੇ ਤੌਰ ਤੇ ਹਾਜਰ ਸਨ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਆਈ.ਏ.ਐਸ., ਐਸ.ਐਸ.ਪੀ. ਸ੍ਰੀ ਕੁਲਦੀਪ ਚਾਹਲ, ਮੈਨੇਜਰ ਦਰਬਾਰ ਸਾਹਿਬ ਸ: ਜਰਨੈਲ ਸਿੰਘ ਅਤੇ ਹੈਡ ਗ੍ਰੰਥੀ ਸ: ਹਰਪ੍ਰੀਤ ਸਿੰਘ, ਸ: ਸੁਖਦਰਸ਼ਨ ਸਿੰਘ ਮਰਾੜ, ਸ: ਜਗਮੋਹਨ ਸਿੰਘ ਫੱਤਣਵਾਲਾ, ਸੱਤਪਾਲ ਪਠੇਲਾ, ਜੱਥੇਦਾਰ ਹੀਰਾ ਸਿੰਘ ਚੜੇਵਾਨ, ਨਗਰ ਕੋਂਸ਼ਲ ਦੇ ਪ੍ਰਧਾਨ ਸ: ਹਰਪਾਲ ਸਿੰਘ ਬੇਦੀ, ਬਿੰਦਰ ਗੋਣੇਆਨਾ, ਗੋਲਾ ਸੋਢੀ, ਸੌਰਵ ਰਾਜ ਆਦਿ ਵੀ ਹਾਜਰ ਸਨ।
ਤਸਵੀਰਾਂ