April 28, 2026 2:44 pm

ਹਨੀਫ ਸ਼੍ਰੋਮਣੀ ਅਕਾਲੀ ਦਲ ਦੇ ਪੱਛੜੀਆਂ ਸ਼੍ਰੇਣੀਆਂ ਵਿੰਗ ਮਾਲੇਰਕੋਟਲਾ ਦੇ ਪ੍ਰਧਾਨ ਨਿਯੁਕਤ

ਮਾਲੇਰਕੋਟਲਾ, 13 ਮਈ (ਜਗਦੇਵ ਰੰਚਨਾ)- ਮਾਲੇਰਕੋਟਲਾ ਇਲਾਕੇ ’ਚ ਪਛੜੀਆਂ ਸ਼੍ਰੇਣੀਆਂ ਦੀ ਲੰਮੇ ਸਮੇਂ ਤੋਂ ਸੇਵਾ ਕਰਦੇ ਆ ਰਹੇ ਸਮਾਜ ਸੇਵੀ ਮੁਹੰਮਦ ਹਨੀਫ ਪੁੱਤਰ ਮੁਹੰਮਦ ਹਬੀਬ ਨਿਵਾਸੀ ਸਰੋਦ ਰੋਡ ਮਾਲੇਰਕੋਟਲਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਬਦਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਸਿਫਾਰਿਸ਼ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਕੌਮੀ ਪ੍ਰਧਾਨ ਸ. ਹੀਰਾ ਸਿੰਘ ਗਾਬੜੀਆ ਵੱਲੋਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਵੱਲੋਂ ਜਾਰੀ ਨਿਯੁਕਤੀ ਪੱਤਰ ਉਨ੍ਹਾਂ ਨੂੰ ਜਨਾਬ ਇਜ਼ਹਾਰ ਆਲਮ ਸਾਬਕਾ ਚੇਅਰਮੈਨ ਪੰਜਾਬ ਵਕਫ ਬੋਰਡ ਤੋਂ ਬੀਬੀ ਫਰਜਾਨ ਆਲਮ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ ਵੱਲੋਂ ਸੌਂਪਿਆ ਗਿਆ, ਜਿਸ ਵਿੱਚ ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਉਹ ਪੱਛੜੇ ਵਰਗ ਲਈ ਕੰਮ ਕਰਦਿਆਂ ਇਸ ਭਾਈਚਾਰੇ ਦੇ ਲੋਕਾਂ ਨੂੰ

ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨਗੇ ਤਾਂ ਜੋ ਪੱਛੜੇ ਵਰਗਾਂ ਦੇ ਬਣਦੇ ਹੱਕ ਉਨ੍ਹਾਂ ਨੂੰ ਦਿਵਾਏ ਜਾ ਸਕਣ। ਉਨ੍ਹਾਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਲਈ 101 ਮੈਂਬਰੀ ਬੈਠਕ ਅਹੁਦੇਦਾਰ ਤੇ ਵਰਕਿੰਗ ਕਮੇਟੀ ਬਣਾਉਣ ਦੇ ਅਧਿਕਾਰ ਦਿੰਦਿਆਂ ਉਨ੍ਹਾਂ ਦੀਆਂ ਨਿਯੁਕਤੀਆਂ ਇੱਕ ਮਹੀਨੇ ’ਚ ਕਰਨ ਲਈ ਕਿਹਾ ਹੈ।

Send this to a friend