ਭਲਵਾਨ, ਧੂਰੀ, ਸੰਗਰੂਰ, 13 ਮਈ (ਹਰਜੀਤ ਸਿੰਘ ਹਸਨਪੁਰੀ, ਗਰੋਵਰ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਗੰਭੀਰ ਮੁੱਦਿਆਂ ਤੇ ਕੀਤੀ ਜਾ ਰਹੀ ਬੇਤੁਕੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੈਪਟਨ ਨੂੰ ਸੂਬੇ ਦੇ ਹਰ ਮੁੱਦੇ ਤੇ ਸਿਆਸੀ ਹਿੱਤਾਂ ਖਾਤਰ ਬੇਲੋੜੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਅੱਜ ਧੂਰੀ ਵਿਧਾਨ ਸਭਾ ਹਲਕੇ ਦੇ ਧੰਨਵਾਦੀ ਦੌਰੇ ਦੇ ਦੂਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਨੂੰ ਇਹ ਗੱਲ ਭਲੀ ਭਾਂਤ ਸਮਝਨੀ ਚਾਹੀਦੀ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਕੁਦਰਤੀ ਆਫ਼ਤਾਂ ਕਾਰਨ ਹਨ ਨਾ ਕਿ ਸਰਕਾਰ ਪੱਖੋਂ ਕਿਸੇ ਲਾਪਰਵਾਹੀ ਕਾਰਨ ਹਨ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਇਸ ਸਮੇਂ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਉਣ ਦੀ ਥਾਂ ਤੇ ਕੈਪਟਨ ਅਮਰਿੰਦਰ ਸਿੰਘ ਬੇਤੁਕੀ ਬਿਆਨਬਾਜ਼ੀ ਕਰਕੇ ਗੰਦੀ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ ਕੁਦਰਤੀ ਆਫ਼ਤਾ ਅੱਗੇ ਇਨਸਾਨ ਅਤੇ ਸਰਕਾਰ ਬੇਬਸ ਹਨ ਅਤੇ ਹਾਲ ’ਚ ਨੇਪਾਲ ਵਿਖੇ ਆਏ ਭੂਚਾਲ ਤੋਂ ਹੋਈ ਬਰਬਾਦੀ ਇਸਦੀ ਜਿਊਦੀਂ ਜਾਗਦੀ ਮਿਸਾਲ ਹੈ।
ਸ. ਬਾਦਲ ਨੇ ਕਿਹਾ ਕਿ ਆਪਣੇ ਪੱਧਰ ਤੇ ਕਿਸਾਨਾਂ ਦੀ ਫਸ਼ਲ ਨੂੰ ਚੁੱਕਣ ਲਈ ਸੂਬਾ ਸਰਕਾਰ ਨੇ ਭਰਪੂਰ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ ਹਰ ਕੋਈ ਇਸ ਗੱਲ ਤੋਂ ਜਾਣੂ ਹੈ ਕਿ ਸੂਬਾ ਸਰਕਾਰ ਵੱਲੋਂ ਜ਼ੋਰ ਪਾਉਣ ਤੇ ਹੀ ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਕਿਸਾਨਾਂ ਦੀ ਫਸਲ ਦੀ ਹੋਈ ਬਰਬਾਦੀ ਦੇ ਮੁਆਵਜ਼ੇ ਵਿੱਚ ਵਾਧਾ ਕੀਤਾ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਗੰਭੀਰ ਸਥਿਤੀ ਵਿੱਚੋਂ ਕੱਢਣ ਦੀ ਥਾਂ ਕਾਂਗਰਸੀਆਂ ਨੇ ਸਿਆਸੀ ਡਰਾਮੇਬਾਜ਼ੀ ਵੱਲ ਹੀ ਧਿਆਨ ਦਿੱਤਾ ਹੈ।
ਪੰਜਾਬ ਵਿੱਚ ਬਿਜਲੀ ਸਬੰਧੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਅੱਜ ਬਿਜਲੀ ਦੇ ਖੇਤਰ ਵਿੱਚ ਖੁਦਮੁਖਤਿਆਰ ਸੂਬਾ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਬਿਜਲੀ ਪੈਦਾ ਕਰਨ ਲਈ ਗੰਭੀਰ ਯਤਨ ਕੀਤੇ ਹਨ ਤੇ ਇਸਦੇ ਨਾਲ ਹੀ ਰਾਜ ਸਰਕਾਰ ਨੇ ਸੂਰਜੀ ਊਰਜੀ ਤੋਂ ਬਿਜਲੀ ਬਣਾਉਣ ਵੱਲ ਵੀ ਧਿਆਨ ਕੇਂਦਰਿਤ ਕੀਤਾ ਹੈ।
ਸੂਬੇ ਵਿੱਚ ਕਿਸਾਨ ਖੁਦਖੁਸ਼ੀਆਂ ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ਤੇ ਬਹੁਤ ਗੰਭੀਰ ਹੈ ਅਤੇ ਖੁਦਖੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਰਾਜ ਸਰਕਾਰ ਨੇ ਹੁਣ ਤੱਕ 99 ਕਰੋੜ ਰੁਪਏ ਖਰਚ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਖੁਦਖੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਦਿੱਤੀ ਜਾਣ ਵਾਲੀ ਰਾਸ਼ੀ ਨੂੰ ਵੀ ਵਧਾ ਕੇ 2 ਲੱਖ ਰੁਪਏ ਤੋਂ 3 ਲੱਖ ਰੁਪਏ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ।
ਪਿੰਡ ਭਲਵਾਨ, ਪਲਾਸੌਰ, ਭੌਜੋਵਾਲ, ਮੀਰਹੇੜੀ, ਭੱਦਲਵਾੜ ਅਤੇ ਹਰਚੰਦਪੁਰਾ ਅਤੇ ਹੋਰ ਵਿਖੇ ਲੋਕਾਂ ਦੇ ਭਾਰੀ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ¦ਮੇ ਕਾਰਜ਼ਕਾਲ ਦੌਰਾਨ ਆਮ ਆਦਮੀ ਦੀਆਂ ਮੁਸ਼ਕਿਲਾਂ ਵਿੱਚ ਬਹੁਤ ਜ਼ਿਆਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਮੰਦਭਾਗੀ ਗੱਲ ਹੈ ਕਿ ਦੇਸ਼ ਦੇ ਕਾਂਗਰਸੀ ਪ੍ਰਧਾਨਮੰਤਰੀਆਂ ਵਿੱਚੋਂ ਬਹੁਤ ਸਾਰਿਆਂ ਨੇ ਪਿੰਡ ਦਾ ਮੂੰਹ ਤੱਕ ਵੀ ਨਹੀ ਵੇਖਿਆ ਜਿਸ ਕਾਰਨ ਉਨ੍ਹਾਂ ਤੋਂ ਪਿੰਡਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹਲ ਦੀ ਆਸ ਨਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਧਾਨਮੰਤਰੀ ਸ੍ਰੀ ਨਰਿੰਦਰ ਮੋਦੀ ਇਕ ਸਾਧਾਰਨ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਲੋਕਾਂ ਦੇ ਦੁੱਖ ਦਰਦ ਤੋਂ ਭਲੀ ਭਾਂਤੀ ਜਾਣੂ ਹਨ ਜਿਸ ਕਾਰਨ ਉਨ੍ਹਾਂ ਨੇ ਆਪਣੇ ਇਕ ਸਾਲ ਤੋਂ ਘੱਟ ਕਾਰਜ਼ਕਾਲ ਦੌਰਾਨ ਗਰੀਬ ਲੋਕਾਂ ਦੀ ਭਲਾਈ ਲਈ ਕਈਂ ਇਤਿਹਾਸਕ ਸਕੀਮਾਂ ਉਲੀਕੀਆਂ ਹਨ।
ਸ਼ੋਮ੍ਹਣੀ ਅਕਾਲੀ ਦਲ ਨੂੰ ਇਕ ਵੱਖਰੀ ਪਾਰਟੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਇਸਦੇ ਲੋਕਾਂ ਲਈ ਅਕਾਲੀ ਦਲ ਵੱਲੋਂ ਬੇਮਿਸਾਲ ਸੰਘਰਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿੱਥੇ ਹੋਰ ਸਿਆਸੀ ਦਲਾਂ ਨੇ ਸਿਰਫ਼ ਸੂਬੇ ਦੇ ਲੋਕਾਂ ਨੂੰ ਫੋਕੇ ਨਾਰਿਆਂ ਰਾਹੀ ਗੁਮਰਾਹ ਕੀਤਾ ਹੈ ਉਥੇ ਸ਼ੋਮ੍ਹਣੀ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਦੀ ਹਰ ਦੁੱਖ ਸੁੱਖ ਵਿੱਚ ਪੂਰੀ ਸਹਾਇਤਾ ਕੀਤੀ ਹੈ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਵਿਧਾਇਕ ਹਲਕਾ ਧੂਰੀ ਸ. ਗੋਬਿੰਦ ਸਿੰਘ ਲੌਂਗੋਵਾਲ ਅਤੇ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਅਤੇ ਮੁੱਖ ਮੰਤਰੀ ਦੇ ਵਿਸ਼ੇਸ ਪ੍ਰਮੱਖ ਸਕੱਤਰ ਸ੍ਰੀ ਕੇ.ਜੀ.ਐਸ.ਚੀਮਾ, ਸ਼ ਰਜਿੰਦਰ ਸਿੰਘ ਕਾਂਝਲਾਂ, ਸ. ਤੇਜਾ ਸਿੰਘ ਕਮਾਲਪੁਰ ਜ਼ਿਲ੍ਹਾ ਪ੍ਰਧਾਨ ਸ਼ੋਮ੍ਹਣੀ ਅਕਾਲੀ ਦਲ, ਉਜ਼ਾਗਰ ਸਿੰਘ ਬਡਾਲੀ, ਬੀਬੀ ਸਤਵੰਤ ਕੌਰ, ਡਿਪਟੀ ਕਮਿਸ਼ਨਰ ਸ.ਅਰਸ਼ਦੀਪ ਸਿੰਘ ਥਿੰਦ ਅਤੇ ਹੋਰ ਅਧਿਕਾਰੀ ਅਤੇ ਅਕਾਲੀ ਆਗੂ ਹਾਜ਼ਰ ਸਨ।