ਨਵੀਂ ਦਿੱਲੀ, 15 ਮਈ (ਪੀ. ਟੀ.)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਨੇ ਅੱਜ ਉਮੀਦ ਪ੍ਰਗਟ ਕੀਤੀ ਕਿ ਉਨ੍ਹਾਂ ਦੇ ਜ਼ਮੀਨ ਸੌਦਿਆਂ ਦੇ ਸਿਲਸਿਲੇ ‘ਚ ਹਰਿਆਣਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਜਾਂਚ ਸਿਆਸੀ ਬਦਲੇ ਦੇ ਤੌਰ ‘ਤੇ ਨਹੀਂ ਇਸਤੇਮਾਲ ਕੀਤੀ ਜਾਵੇਗੀ ਤੇ ਉਨ੍ਹਾਂ ਦੇ ਜਾਂ ਉਨ੍ਹਾਂ ਨਾਲ ਜੁੜੇ ਕਿਸੇ ਵੀ ਵਿਅਕਤੀ ਕੋਲ ਛੁਪਾਉਣ ਲਈ ਕੁਝ ਨਹੀਂ ਹੈ।ਵਾਡਰਾ ਨੇ ਇਕ ਬਿਆਨ ‘ਚ ਕਿਹਾ ਕਿ ਹਰਿਆਣਾ ਸਰਕਾਰ ਨੇ ਜਾਂਚ ਦਾ ਆਦੇਸ਼ ਦਿੱਤਾ ਹੈ। ਨਤੀਜਾ ਆਉਣ ਦੇਵੋ। ਸਾਰੇ ਕਾਨੂੰਨਾਂ ਦਾ ਪੂਰੀ ਤਰ੍ਹਾਂ ਨਾਲ ਪਾਰਦਰਸ਼ੀ ਤਰੀਕੇ ਨਾਲ ਪਾਲਨ ਕੀਤੇ ਜਾਣ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਕੋਲ ਤੇ ਨਾ ਹੀ ਉਨ੍ਹਾਂ ਨਾਲ ਜੁੜੇ ਕਿਸੇ ਵੀ ਵਿਅਕਤੀ ਕੋਲ ੁਛੁਪਾਉਣ ਲਈ ਕੁਝ ਹੈ।