ਜਲੰਧਰ/ਚੰਡੀਗੜ੍ਹ, 16 ਮਈ-Êਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਖੇਤੀਬਾੜੀ ਤੇ ਖੇਤੀ ਸਹਾਇਕ ਕਿੱਤਿਆਂ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਾਉਣ ਲਈ ਸਮਾਂਬੱਧ ਵਿਆਪਕ ਪ੍ਰੋਗਰਾਮ ਤਿਆਰ ਕਰਨ ਵਾਸਤੇ ਭਾਰਤੀ ਖੇਤੀਬਾੜੀ ਹੁਨਰ ਕੌਂਸਲ (ਏ.ਐਸ.ਸੀ.ਆਈ.) ਨਾਲ ਤਾਲਮੇਲ ਕਰਨ ਲਈ ‘ਖੇਤੀ ਹੁਨਰ ਵਾਸਤੇ ਸੂਬਾਈ ਸਲਾਹਕਾਰ ਕੌਂਸਲ’ ਕਾਇਮ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਉਦੇਸ਼ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੁਨਰ ਵਿੱਚ ਵਾਧਾ ਕਰਕੇ ਮੌਜੂਦਾ ਖੇਤੀ ਅਮਲਾਂ ਨੂੰ ਵਿਗਿਆਨਕ ਤੇ ਆਧੁਨਿਕ ਲੀਹਾਂ ’ਤੇ ਉਤਸ਼ਾਹਿਤ ਕਰਨਾ ਹੈ। ਭਾਰਤੀ ਖੇਤੀਬਾੜੀ ਹੁਨਰ ਕੌਂਸਲ ਦੇ ਚੇਅਰਮੈਨ ਸ੍ਰੀ ਸੰਜੀਵ ਅਸਥਾਨਾ ਦੀ ਅਗਵਾਈ ਵਿੱਚ ਆਏ ਇਕ ਉਚ ਪੱਧਰੀ ਵਫ਼ਦ ਨਾਲ ਅੱਜ ਸਵੇਰੇ ਇੱਥੇ ਪੰਜਾਬ ਭਵਨ ਵਿਖੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਤੇ ਖੇਤੀ ਨਾਲ ਸਬੰਧਤ ਸੈਕਟਰ ਵਿੱਚ ਹੁਨਰ ਵਿਕਾਸ ਦੀ ਲੋੜ
’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸਮੇਂ ਦੀ ਜ਼ਰੂਰਤ ਹੈ ਅਤੇ ਸੂਬਾ ਸਰਕਾਰ ਖੇਤੀਬਾੜੀ ਸੈਕਟਰ ਵਿੱਚ ਹੁਨਰ ਵਿਕਾਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਪੂਰੀ ਸਹਾਇਤਾ ਤੇ ਸਹਿਯੋਗ ਦੇਵੇਗੀ। ਉਨ੍ਹਾਂ ਨੇ ਖੇਤੀ ਮਸ਼ੀਨਰੀ ਬਾਰੇ ਵਿਸ਼ਵ ਪੱਧਰ ’ਤੇ ਮਸ਼ਹੂਰ ਕੰਪਨੀ ਜ਼ੌਂਡੀਅਰ ਨੂੰ ‘ਸੈਂਟਰ ਆਫ ਐਕਸੀਲੈਂਸ’ ਸਥਾਪਤ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਮੌਕੇ ’ਤੇ ਡੇਅਰੀ, ਮਧੂ ਮੱਖੀ ਪਾਲਣ, ਸੂਰ ਪਾਲਣ, ਮੱਛੀ ਪਾਲਣ, ਬਾਗਬਾਨੀ ਅਤੇ ਹੋਰਨਾਂ ਖੇਤਰਾਂ ਨਾਲ ਸਬੰਧਤ ਅਗਾਂਹਵਧੂ ਕਿਸਾਨਾਂ ਨੇ ਵੀ ਮੁੱਖ ਮੰਤਰੀ ਤੇ ਵਫ਼ਦ ਦੇ ਸਾਹਮਣੇ ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ਵਿੱਚ ਪਸ਼ੂ ਪਾਲਣ ਬਾਰੇ ਸਲਾਹਕਾਰ ਡਾ. ਬੀ.ਕੇ. ਉ¤ਪਲ, ਵਧੀਕ ਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਤੇ ਸ੍ਰੀ ਮਨਦੀਪ ਸਿੰਘ ਸੰਧੂ, ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਸ੍ਰੀ ਐਮ.ਪੀ. ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ, ਸਕੱਤਰ ਯੋਜਨਾ ਸ੍ਰੀ ਜਸਪਾਲ ਸਿੰਘ, ਸਕੱਤਰ ਤਕਨੀਕੀ ਸਿੱਖਿਆ ਸ੍ਰੀ ਰਾਕੇਸ਼ ਵਰਮਾ, ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਬੀ. ਪੁਰਸਾਰਥਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ, ਗਡਵਾਸੂ ਦੇ ਉਪ ਕੁਲਪਤੀ ਡਾ. ਏ.ਐਸ. ਨੰਦਾ ਤੋਂ ਇਲਾਵਾ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ, ਬਾਗਬਾਨੀ ਅਤੇ ਤਕਨੀਕੀ ਸਿੱਖਿਆ ਦੇ ਸੀਨਅਰ ਅਧਿਕਾਰੀ, ਉ¤ਘੇ ਸਾਇੰਸਦਾਨ ਅਤੇ ਮਾਹਿਰ ਹਾਜ਼ਰ ਸਨ।